27.5 C
Jalandhar
Friday, October 18, 2024
spot_img

ਵੱਡੇ ਫ਼ਰਕ ਨਾਲ ਜਿੱਤਣਾ ਦਰਸਾਉਦੈ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ : ਮਾਨ

ਚੰਡੀਗੜ੍ਹ/ ਜਲੰਧਰ, (ਗੁਰਜੀਤ ਬਿੱਲਾ/ ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)-ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ‘ਆਪ’ ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਢੋਲ ਵਜਾ ਕੇ ਖ਼ੁਸ਼ੀ ਮਨਾਈ ਅਤੇ ਇਕ-ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ। ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐੱਕਸ ਅਕਾਊਂਟ ਤੇ ਲਿਖਿਆਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਸਭ ਨੂੰ ਬਹੁਤ-ਬਹੁਤ ਵਧਾਈ… ਵੱਡੀ ਲੀਡ ਨਾਲ ਮਿਲੀ ਜਿੱਤ ਇਹ ਦਰਸਾਉਦੀ ਹੈ ਕਿ ਪੰਜਾਬ ਭਰ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖ਼ੁਸ਼ ਹਨ…ਜ਼ਿਮਨੀ ਚੋਣ ਦੌਰਾਨ ਕੀਤੇ ਵਾਅਦੇ ਅਨੁਸਾਰ ਜਲੰਧਰ ਵੈੱਸਟ ਨੂੰ ਵੀ ਅਸੀਂ ਬੈੱਸਟ ਬਣਾਵਾਂਗੇ…ਮੋਹਿੰਦਰ ਭਗਤ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ ਟੀ ਓ ਜਿੱਤ ਤੋਂ ਬਾਅਦ ਪਾਰਟੀ ਦਫ਼ਤਰ ਪੁੱਜੇ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਜਿੱਤ ਦੀ ਵਧਾਈ ਦਿੱਤੀ। ਮੀਡੀਆ ਨਾਲ ਗੱਲਬਾਤ ਦੌਰਾਨ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ। ਸਾਡੇ ਉਮੀਦਵਾਰ ਮੋਹਿੰਦਰ ਭਗਤ ਬਹੁਤ ਹੀ ਨੇਕ ਤੇ ਸਾਫ਼ ਅਕਸ ਇਨਸਾਨ ਹਨ। ਲੋਕ ਸਾਡੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੇ ਨਾਲ ਖੜੇ ਹਨ। ਇਸ ਚੋਣ ਵਿੱਚ ਵੀ ਲੋਕਾਂ ਨੇ ਇੱਕ ਵਾਰ ਫਿਰ ਕਾਂਗਰਸ ਅਤੇ ਭਾਜਪਾ ਨੂੰ ਦੱਸ ਦਿੱਤਾ ਹੈ ਕਿ ਵਿਧਾਨ ਸਭਾ ਵਿੱਚ ਉਨ੍ਹਾਂ ਦੀ ਪਹਿਲੀ ਪਸੰਦ ਆਮ ਆਦਮੀ ਪਾਰਟੀ ਹੀ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੀ ਵੱਡੀ ਜਿੱਤ ਕਾਰਨ ਵਿਰੋਧੀ ਪਾਰਟੀਆਂ ਦਾ ਸਾਰਾ ਪ੍ਰਾਪੇਗੰਡਾ ਫੇਲ੍ਹ ਹੋ ਗਿਆ। ਭਗਤ ਦਾ ਪਰਵਾਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਦਿਲਾਂ ਵਿੱਚ ਵਸਿਆ ਹੋਇਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਹੈ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਇਸੇੇ ਲਈ ਜਲੰਧਰ ਪੱਛਮੀ ਦੇ ਲੋਕਾਂ ਨੇ ਸਾਨੂੰ ਏਨੀ ਵੱਡੀ ਜਿੱਤ ਦਾ ਤੋਹਫ਼ਾ ਦਿੱਤਾ ਹੈ।

Related Articles

LEAVE A REPLY

Please enter your comment!
Please enter your name here

Latest Articles