25 C
Jalandhar
Sunday, September 8, 2024
spot_img

ਜਲੰਧਰ ਸੀਟ ’ਤੇ ਆਪ ਦੀ ਇਕਤਰਫਾ ਜਿੱਤ

ਜਲੰਧਰ, (ਸ਼ੈਲੀ ਐਲਬਰਟ/ਸੁਰਿੰਦਰ ਕੁਮਾਰ)-ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਮੁੜ ਜਿੱਤ ਲਈ ਹੈ। ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਆਪਣੇ ਸਾਰੇ ਵਿਰੋਧੀਆਂ ਨੂੰ ਵੱਡੇ ਫਰਕ ਨਾਲ ਪਛਾੜਦਿਆਂ ਇਹ ਸੀਟ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਹੈ।ਆਪ ਦੇ ਉਮੀਦਵਾਰ ਮਹਿੰਦਰ ਭਗਤ ਨੂੰ 55246 ਵੋਟਾਂ ਪਈਆਂ, ਜਦ ਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਅਤੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17957 ਵੋਟਾਂ ਪਈਆਂ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1242 ਵੋਟਾਂ ਹੀ ਪਈਆਂ ਅਤੇ ਬਸਪਾ ਦਾ ਉਮੀਦਵਾਰ ਤਾਂ 734 ਵੋਟਾਂ ਨਾਲ ਚਾਰ ਹਿੰਦਸਿਆਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ।ਸ਼੍ਰੋਮਣੀ ਅਕਾਲੀ ਦਲ (ਮਾਨ) ਦੇ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ 662 ਵੋਟਾਂ ਮਿਲੀਆਂ। ਆਜ਼ਾਦ ਉਮੀਦਵਾਰਾਂ ਵਿੱਚ ਅਜੇ ਕੁਮਾਰ ਭਗਤ ਨੂੰ 346, ਅਜੇ ਪਾਲ ਵਾਲਮੀਕਿ ਨੂੰ 62, ਆਰਤੀ ਨੂੰ 43, ਇੰਦਰਜੀਤ ਸਿੰਘ ਨੂੰ 139, ਦੀਪਕ ਭਗਤ ਨੂੰ 94, ਨੀਟੂ ਸ਼ਟਰਾਂ ਵਾਲਾ ਨੂੰ 236, ਰਾਜ ਕੁਮਾਰ ਸਾਕੀ ਨੂੰ 113, ਵਰੁਣ ਕਲੇਰ ਵਰੀ ਨੂੰ 192 ਅਤੇ ਵਿਸ਼ਾਲ ਨੂੰ 135 ਵੋਟਾਂ ਹਾਸਲ ਹੋਈਆਂ, ਜਦਕਿ ਨੋਟਾ ਨੂੰ 687 ਵੋਟਾਂ ਮਿਲੀਆਂ। ਜ਼ਿਕਰਯੋਗ ਹੈ ਕਿ ਇਸ ਸੀਟ ਲਈ 15 ਉਮੀਦਵਾਰ ਮੈਦਾਨ ਵਿੱਚ ਉਤਰੇ।ਇਸ ਵਿੱਚ ਭਾਜਪਾ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਪਾਲ ਭਗਤ, ਕਾਂਗਰਸ ਦੇ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ (ਮਾਨ) ਤੋਂ ਸਰਬਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਸੁਰਜੀਤ ਕੌਰ ਅਤੇ ਬਹੁਜਨ ਸਮਾਜ ਪਾਰਟੀ ਤੋਂ ਡਾ. ਬਿੰਦਰ ਕੁਮਾਰ ਚੋਣ ਮੈਦਾਨ ਵਿੱਚ ਸਨ।ਪੰਜਾਬ ਅੰਦਰ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇੱਕਤਰਫਾ ਫਤਵਾ ਦਿੱਤਾ ਹੈ।

Related Articles

LEAVE A REPLY

Please enter your comment!
Please enter your name here

Latest Articles