27.5 C
Jalandhar
Friday, October 18, 2024
spot_img

ਲੰਡਾ ਗੈਂਗ ਦੇ ਪੰਜ ਖ਼ਤਰਨਾਕ ਗੈਂਗਸਟਰ ਗਿ੍ਰਫ਼ਤਾਰ

ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਬਦਨਾਮ ਲਖਬੀਰ ਲੰਡਾ ਗੈਂਗ ਦੇ ਪੰਜ ਹੋਰ ਮੈਂਬਰਾਂ ਨੂੰ ਗਿ੍ਰਫਤਾਰ ਕਰਕੇ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਉਰਫ਼ ਸਿੰਮਾ ਵਾਸੀ ਪਿੰਡ ਸੰਗਤਪੁਰਾ, ਥਾਣਾ ਚੋਹਲਾ ਸਾਹਿਬ, ਪਰਮਜੀਤ ਸਿੰਘ ਉਰਫ਼ ਪੰਮਾ ਪਿੰਡ ਜਾਮਾਰਾਏ, ਥਾਣਾ ਗੋਇੰਦਵਾਲ ਸਾਹਿਬ, ਦਿਲਬਾਗ ਸਿੰਘ ਉਰਫ਼ ਬਾਗਾ ਵਾਸੀ ਪਿੰਡ ਬੜੇ ਸਭਰਾ, ਥਾਣਾ ਸਦਰ ਤਰਨ ਤਾਰਨ, ਦਿਲਪ੍ਰੀਤ ਸਿੰਘ ਵਾਸੀ ਪਿੰਡ ਹਰੀਕੇ, ਥਾਣਾ ਹਰੀਕੇ ਅਤੇ ਸਾਜਨਦੀਪ ਸਿੰਘ ਉਰਫ਼ ਸਾਜਨ ਪਿੰਡ ਕੁੱਤੀਵਾਲਾ, ਥਾਣਾ ਪੱਟੀ ਨੂੰ ਗਿ੍ਰਫ਼ਤਾਰ ਕੀਤਾ ਹੈ।ਪੁੱਛਗਿੱਛ ਦੌਰਾਨ ਪੰਮਾ ਨੇ 30 ਬੋਰ ਦਾ ਪਿਸਤੌਲ ਅਤੇ ਕਾਰਤੂਸ ਅਤੇ ਸਿੰਮਾ ਨੇ 32 ਬੋਰ ਦਾ ਪਿਸਤੌਲ ਤੇ ਕਾਰਤੂਸ ਰੱਖਣ ਦੀ ਗੱਲ ਕਬੂਲ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਲਖਬੀਰ ਸਿੰਘ ਉਰਫ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਕਹਿਣ ’ਤੇ ਤਰਨ ਤਾਰਨ ਅਤੇ ਅੰਮਿ੍ਰਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦਿੰਦਾ ਸੀ।
ਬਾਗਾ ਵੀ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨ ਤਾਰਨ ਅਤੇ ਅੰਮਿ੍ਰਤਸਰ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਦੀ ਮੰਗ ਕਰਦਾ ਸੀ। ਉਸ ਕੋਲੋਂ 30 ਬੋਰ ਦਾ ਪਿਸਤੌਲ ਅਤੇ ਇੱਕ ਕਾਰਤੂਸ ਬਰਾਮਦ ਕੀਤਾ ਗਿਆ। ਸਾਜਨਦੀਪ ਸਿੰਘ ਸਾਜਨ ਵੀ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਤਰਨ ਤਾਰਨ ਤੇ ਅੰਮਿ੍ਰਤਸਰ ਵਿੱਚ ਵਪਾਰੀਆਂ, ਆੜ੍ਹਤੀਆਂ ਅਤੇ ਦੁਕਾਨਦਾਰਾਂ ਤੋਂ ਫਿਰੌਤੀ ਮੰਗਦਾ ਸੀ। ਦਿਲਬਾਗ ਸਿੰਘ ਖ਼ਿਲਾਫ਼ ਇੱਕ ਕੇਸ ਪੈਂਡਿੰਗ ਹੈ। ਬਾਕੀ ਗੈਂਗਸਟਰਾਂ ਦਾ ਅਜੇ ਤੱਕ ਕੋਈ ਵੀ ਅਪਰਾਧਕ ਰਿਕਾਰਡ ਨਹੀਂ ਲੱਭਿਆ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਗੈਂਗ ਦੇ ਹੁਣ ਤੱਕ 13 ਮੈਂਬਰ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ।

Related Articles

LEAVE A REPLY

Please enter your comment!
Please enter your name here

Latest Articles