27.5 C
Jalandhar
Friday, October 18, 2024
spot_img

6 ਅਤਿ-ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮਿ੍ਰਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਡਿਊਲ ਦਾ ਪਰਦਾ ਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ ਅਤੇ ਗੋਲਾ-ਬਾਰੂਦ ਸਮੇਤ.32 ਬੋਰ ਦੇ ਛੇ ਅਤਿ-ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਡੀ ਜੀ ਪੀ ਗੌਰਵ ਯਾਦਵ ਨੇ ਸੋਮਵਾਰ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਠੱਠੀਆਂ ਦੇ ਸੁਮਿਤਪਾਲ ਸਿੰਘ ਤੇ ਜ਼ਿਲ੍ਹਾ ਤਰਨ ਤਾਰਨ ਦੇ ਚੰਬਾ ਕਲਾਂ ਦੇ ਅਰਪਨਦੀਪ ਸਿੰਘ ਵਜੋਂ ਹੋਈ ਹੈ।ਯਾਦਵ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਵੱਲੋਂ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਸੰਬੰਧੀ ਖੁਫੀਆ ਜਾਣਕਾਰੀ ਮਿਲਣ ਉਪਰੰਤ ਕਾਰਵਾਈ ਕਰਦਿਆਂ ਐੱਸ ਐੱਸ ਓ ਸੀ ਅੰਮਿ੍ਰਤਸਰ ਦੀਆਂ ਪੁਲਸ ਟੀਮਾਂ ਨੇ ਇੱਕ ਅਪ੍ਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਰੇਲਵੇ ਸਟੇਸ਼ਨ ਅੰਮਿ੍ਰਤਸਰ ਨੇੜਿਓਂ ਕਾਬੂ ਕਰ ਲਿਆ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਿੱਧੇ ਤੌਰ ’ਤੇ ਮੱਧ ਪ੍ਰਦੇਸ਼ ਸਥਿਤ ਗ਼ੈਰ-ਕਾਨੂੰਨੀ ਹਥਿਆਰਾਂ ਦੇ ਡੀਲਰ ਦੇ ਸੰਪਰਕ ਵਿੱਚ ਸਨ। ਕਰੀਬ 15 ਦਿਨ ਪਹਿਲਾਂ ਉਕਤ ਮੁਲਜ਼ਮ ਹਥਿਆਰਾਂ ਦੀ ਖੇਪ ਲੈਣ ਲਈ ਬੱਸ ਰਾਹੀਂ ਮੱਧ ਪ੍ਰਦੇਸ਼ ਗਏ ਅਤੇ ਉਥੋਂ ਰੇਲ ਰਾਹੀਂ ਅੰਮਿ੍ਰਤਸਰ ਵਾਪਸ ਪਰਤੇ ਸਨ।
ਏ ਆਈ ਜੀ ਐੱਸ ਐੱਸ ਓ ਸੀ ਅੰਮਿ੍ਰਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਹਥਿਆਰਾਂ ਦੀ ਇਹ ਖੇਪ ਅਪਰਾਧਕ ਅਨਸਰਾਂ ਨੂੰ ਅੱਗੇ ਵੇਚਣ ਲਈ ਖਰੀਦੀ ਸੀ, ਤਾਂ ਜੋ ਅਪਰਾਧਕ ਗਤੀਵਿਧੀਆਂ ਨੂੰ ਅੰਜਾਮ ਦੇ ਸਕਣ। ਮੁਲਜ਼ਮਾਂ ਨੇ ਇੱਕ ਮਹੀਨਾ ਪਹਿਲਾਂ ਹਰੀਕੇ ਇਲਾਕੇ ਵਿੱਚ ਦੋ ਅਣਪਛਾਤੇ ਵਿਅਕਤੀਆਂ ਨੂੰ .32 ਬੋਰ ਦੇ ਦੋ ਪਿਸਤੌਲ ਵੇਚਣ ਦੀ ਗੱਲ ਵੀ ਕਬੂਲੀ ਹੈ।

Related Articles

LEAVE A REPLY

Please enter your comment!
Please enter your name here

Latest Articles