ਚੰਡੀਗੜ੍ਹ : ਅਕਾਲੀ ਦਲ ਦੇ ਬਾਗੀਆਂ ਨੇ ਸੈਕਟਰ-36 ਦੇ ਕਨਵੈਨਸ਼ਨ ਸੈਂਟਰ ਵਿਚ ਮੀਟਿੰਗ ਕੀਤੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਤੇ ਸਮੂਹਕ ਲੀਡਰਸ਼ਿਪ ਦਾ ਪੰਚ ਪ੍ਰਧਾਨੀ ਸਿਸਟਮ ਲਾਗੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕੱਦਾਵਰ ਅਕਾਲੀ ਆਗੂ ਗੁਰਚਰਨ ਸਿੰਘ ਟੌਹੜਾ ਨੂੰ ਵੀ ਚੇਤੇ ਕੀਤਾ। ਨਕੋਦਰ ਦੇ ਸਾਬਕਾ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸੁਧਾਰ ਲਹਿਰ ਦਾ ਕਨਵੀਨਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸਰਪ੍ਰਸਤ ਥਾਪਿਆ ਗਿਆ।
ਹੈੱਡ ਆਫਿਸ ਦੀ ਸੁਰੱਖਿਆ ਵਧਾਈ
ਚੰਡੀਗੜ੍ਹ : ਬਾਗੀ ਗਰੁੱਪ ਵੱਲੋਂ ਦਾਖਲ ਹੋਣ ਦੀ ਕੋਸ਼ਿਸ਼ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੈਕਟਰ 28 ਦੇ ਹੈੱਡ ਆਫਿਸ ਵਿਚ ਟੈਨਸ਼ਨ ਪੈਦਾ ਹੋ ਗਈ। ਉਨ੍ਹਾਂ ਨੂੰ ਰੋਕਣ ਲਈ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ (ਸੋਈ) ਦੇ ਮੈਂਬਰ ਤੇ ਨੌਜਵਾਨ ਇਕੱਠੇ ਹੋ ਗਏ ਤੇ ਪੁਲਸ ਸੁਰੱਖਿਆ ਵਧਾ ਦਿੱਤੀ ਗਈ।





