10.7 C
Jalandhar
Sunday, December 22, 2024
spot_img

ਪੰਜਾਬ ਨੇ ਗਰਮੀ ਦੇ ਸੀਜ਼ਨ ਦੌਰਾਨ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਕੀਤਾ ਪੂਰਾ

ਚੰਡੀਗੜ੍ਹ (ਗੁਰਜੀਤ ਬਿੱਲਾ)
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਦੀ ਲਵਾਈ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬੇ ਦੇ ਸਾਰੇ ਖੇਤੀ ਟਿਊਬਵੈੱਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣੀ ਯਕੀਨੀ ਬਣਾਈ ਗਈ ਹੈ |
ਉਨ੍ਹਾ ਦੱਸਿਆ ਕਿ ਸੂਬਾ ਸਰਕਾਰ ਨੇ 23 ਮਈ, 2022 ਨੂੰ 10 ਜੂਨ, 2022 ਤੋਂ ਸੂਬੇ ਭਰ ਦੇ ਸਾਰੇ ਏ.ਪੀ. ਟਿਊਬਵੈੱਲ ਕੁਨੈਕਸ਼ਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ | ਉਨ੍ਹਾਂ ਦੱਸਿਆ ਕਿ ਮਾਰਚ ਤੋਂ ਜੁਲਾਈ, 2022 ਦੇ ਗਰਮੀ ਦੇ ਸੀਜ਼ਨ ਦੌਰਾਨ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ 29 ਜੂਨ, 2022 ਨੂੰ 14,207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਕੇ ਰਿਕਾਰਡ ਕਾਇਮ ਕੀਤਾ ਹੈ, ਜੋ ਕਿ ਪਿਛਲੇ ਸਾਲ 01 ਜੁਲਾਈ, 2021 ਨੂੰ 13,431 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਦੇ ਮੁਕਾਬਲੇ 5.78 ਫੀਸਦੀ ਵੱਧ ਹੈ |
ਬਿਜਲੀ ਮੰਤਰੀ ਨੇ ਦੱਸਿਆ ਕਿ ਮਾਰਚ ਤੋਂ ਜੁਲਾਈ, 2022 ਤੱਕ ਸੂਬੇ ਵਿੱਚ ਕੁੱਲ ਬਿਜਲੀ ਦੀ ਖਪਤ 31,505 ਮਿਲੀਅਨ ਯੂਨਿਟ ਹੈ, ਜੋ ਕਿ ਪਿਛਲੇ ਸਾਲ ਦੀ ਖਪਤ 27,580 ਮਿਲੀਅਨ ਯੂਨਿਟ ਦੇ ਮੁਕਾਬਲੇ 14.23 ਫੀਸਦੀ ਵੱਧ ਹੈ | ਉਨ੍ਹਾਂ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਨੇ ਚਾਲੂ ਸਾਲ ਦੌਰਾਨ 14207 ਮੈਗਾਵਾਟ ਬਿਜਲੀ ਦੀ ਸਭ ਤੋਂ ਵੱਡੀ ਮੰਗ ਨੂੰ ਸਫਲਤਾਪੂਰਵਕ ਪੂਰਾ ਕਰਕੇ ਪਿਛਲੇ ਸਾਲ ਦੀ 13431 ਮੈਗਾਵਾਟ ਬਿਜਲੀ ਸਪਲਾਈ ਕਰਨ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਗਰਮੀ ਦੇ ਇਸ ਸੀਜ਼ਨ ਦੌਰਾਨ ਵਧ ਰਹੇ ਤਾਪਮਾਨ ਕਾਰਨ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ, ਪਰ ਇਸ ਦੇ ਬਾਵਜੂਦ ਪੀ.ਐੱਸ.ਪੀ.ਸੀ.ਐੱਲ. ਵੱਲੋਂ ਖੇਤੀਬਾੜੀ ਖਪਤਕਾਰਾਂ ਨੂੰ ਰੋਜ਼ਾਨਾ 8 ਘੰਟੇ ਅਤੇ ਹੋਰਨਾਂ ਸਾਰੇ ਵਰਗਾਂ ਦੇ ਖਪਤਕਾਰਾਂ ਨੂੰ ਬਿਨਾਂ ਬਿਜਲੀ ਕੱਟ ਲਗਾਏ 24 ਘੰਟੇ ਬਿਜਲੀ ਸਪਲਾਈ ਪ੍ਰਦਾਨ ਕੀਤੀ ਜਾ ਰਹੀ ਹੈ | ਬਿਜਲੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਆਪਣੇ ਠੋਸ ਯਤਨਾਂ ਸਦਕਾ ਪੀ.ਐੱਸ.ਪੀ.ਸੀ.ਐੱਲ ਲਿੰਕੇਜ ਕੋਲੇ ਤੋਂ ਵੱਧ ਲੱਗਭੱਗ 17 ਲੱਖ ਮੀਟਰਕ ਟਨ ਦੇ ਕੋਲੇ ਦੇ ਵਾਧੂ ਪ੍ਰਬੰਧ ਕੀਤੇ ਹਨ | ਉਨ੍ਹਾਂ ਦੱਸਿਆ ਕਿ ਝੋਨਾ ਸੀਜ਼ਨ-2022 ਲਈ ਕੇਂਦਰੀ ਪੂਲ ਤੋਂ ਸੂਬੇ ਨੂੰ 1300 ਮੈਗਾਵਾਟ ਅਨਐਲੋਕੇਟਿਡ ਬਿਜਲੀ ਦੀ ਅਲਾਟਮੈਂਟ ਨਾਲ ਪੀ.ਐੱਸ.ਪੀ.ਸੀ.ਐੱਲ ਗਰਮੀ ਦੇ ਇਸ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਪੂਰੀ ਕਰਦਿਆਂ ਖਪਤਕਾਰਾਂ ਦੀ ਕਿਸੇ ਵੀ ਸ਼੍ਰੇਣੀ ‘ਤੇ ਬਿਜਲੀ ਕੱਟ ਲਗਾਏ ਬਿਨਾਂ ਏ.ਪੀ. ਟਿਊਬਵੈੱਲ ਕੁਨੈਕਸ਼ਨਾਂ ਨੂੰ 8 ਘੰਟੇ ਸਪਲਾਈ ਅਤੇ ਹੋਰ ਸ਼੍ਰੇਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਹੈ | ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਪੀ.ਐੱਸ.ਪੀ.ਸੀ.ਐੱਲ ਨੇ 3047 ਮੈਗਾਵਾਟ ਬਿਜਲੀ ਦੇ ਬੈਂਕਿੰਗ ਪ੍ਰਬੰਧ ਕੀਤੇ ਹਨ, ਜੋ ਕਿ ਪਿਛਲੇ ਸਾਲ ਦੇ 2700 ਮੈਗਾਵਾਟ ਨਾਲੋਂ 12.85 ਫੀਸਦੀ ਵੱਧ ਹਨ | ਪੰਜਾਬ ਦੇ ਬਿਜਲੀ ਮੰਤਰੀ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਪੀ.ਐੱਸ.ਪੀ.ਸੀ.ਐੱਲ. ਵੱਲੋਂ ਸਰੋਤਾਂ ਨੂੰ ਵਰਤਦਿਆਂ ਬਿਜਲੀ ਪ੍ਰਬੰਧਨ ਵਾਸਤੇ ‘ਡਿਮਾਂਡ ਸਾਈਡ ਮੈਨੇਜਮੈਂਟ’ (ਡੀ.ਐੱਸ.ਐੱਮ) ਸੰਬੰਧੀ ਵੱਖ-ਵੱਖ ਵਿਧੀਆਂ ਅਪਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸਿਸਟਮ ਦੀ ਬਿਜਲੀ ਸੰਬੰਧੀ ਲੋੜ ਨੂੰ ਪੂਰਾ ਕਰਨ ਲਈ ਰਣਜੀਤ ਸਾਗਰ ਡੈਮ ਪਲਾਂਟ ਦੀ 3 ਨੰਬਰ ਯੂਨਿਟ ਦੇ ਕੰਡੈਂਸਰ ਮੋਡ, ਜਿਸ ਦੀ ਕਈ ਸਾਲਾਂ ਤੋਂ ਵਰਤੋਂ ਨਹੀਂ ਕੀਤੀ ਜਾ ਰਹੀ ਸੀ, ਨੂੰ ਸਿਸਟਮ ਵਿੱਚ ਬਿਜਲੀ ਦੀ 60 ਮੈਗਾ ਵੋਲਟ ਐਂਪੀਅਰ ਰੀਐਕਟਿਵ (ਐਮ.ਵੀ.ਏ.ਆਰ.) ਦੀ ਲੋੜ ਨੂੰ ਪੂਰਾ ਕਰਨ ਲਈ ਚਾਲੂ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵਿਸ਼ੇਸ਼ ਮੁਹਿੰਮ ਤਹਿਤ ਸਿਸਟਮ ਦੀ ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਵਧਾਈ ਗਈ ਹੈ, ਜਿਸ ਵਿੱਚ ਗਰਿੱਡ ਸਬ ਸਟੇਸ਼ਨਾਂ ‘ਤੇ 251 ਯੂਨਿਟ ਦੇ ਕੈਪੇਸੀਟਰ ਬੈਂਕਾਂ ਨਾਲ 341.61 ਮੈਗਾ ਵੋਲਟ ਐਂਪੀਅਰ ਰਿਐਕਟਿਵ ਸਮਰੱਥਾ ਅਤੇ ਸਿਸਟਮ ਦੇ ਵੋਲਟੇਜ ਪ੍ਰੋਫਾਈਲ ਨੂੰ ਬਿਹਤਰ ਬਣਾਉਣ ਲਈ 11 ਕੇ.ਵੀ. ਫੀਡਰ ‘ਤੇ ਲੋੜੀਂਦੀ ਸਮਰੱਥਾ ਦੇ ਸੰਟ ਕੈਪੇਸੀਟਰ ਲਗਾ ਕੇ ਵਧਾਇਆ ਗਿਆ ਹੈ |

Related Articles

LEAVE A REPLY

Please enter your comment!
Please enter your name here

Latest Articles