ਪਰਵਾਸੀ ਮਜ਼ਦੂਰਾਂ ਦੀ ਤਸਦੀਕ ਮੁਕੰਮਲ ਨਾ ਕਰਨ ’ਤੇ ਰਾਜਾਂ ਦੀ ਖਿਚਾਈ

0
135

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਰਾਸ਼ਨ ਜਾਰੀ ਕਰਨ ਲਈ ਈ-ਸ਼੍ਰਮ ਪੋਰਟਲ ’ਤੇ ਰਜਿਸਟਰਡ ਪਰਵਾਸੀ ਮਜ਼ਦੂਰਾਂ ਦੀ ਤਸਦੀਕ ’ਚ ਦੇਰੀ ਲਈ ਸੂਬਿਆਂ ਦੇ ਅਧਿਕਾਰੀਆਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਚਾਰ ਹਫਤਿਆਂ ਦੇ ਅੰਦਰ ਤਸਦੀਕ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਉਸ ਨੇ ਕੇਂਦਰ ਨੂੰ ਉਨ੍ਹਾਂ ਰਾਜਾਂ ਨੂੰ ਅਨਾਜ ਜਾਰੀ ਕਰਨ ਦਾ ਵੀ ਨਿਰਦੇਸ਼ ਦਿੱਤਾ, ਜਿਨ੍ਹਾਂ ਪਰਵਾਸੀ ਮਜ਼ਦੂਰਾਂ ਦੀ ਤਸਦੀਕ ਮੁਕੰਮਲ ਕਰ ਲਈ ਹੈ। ਦੂਜੇ ਪਾਸੇ ਦੇਰੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਜਸਟਿਸ ਸੁਧਾਂਸ਼ੂ ਧੂਲੀਆ ਅਤੇ ਅਹਸਾਨੂਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਕਿਹਾ ਕਿ ਜੇ ਸੂਬੇ ਨਿਰਧਾਰਤ ਸਮੇਂ ਦੇ ਅੰਦਰ ਤਸਦੀਕ ਪ੍ਰਕਿਰਿਆ ਨੂੰ ਮੁਕੰਮਲ ਕਰਨ ’ਚ ਅਸਫਲ ਰਹਿੰਦੇ ਹਨ ਤਾਂ ਉਹ ਸੰਬੰਧਤ ਸਕੱਤਰਾਂ ਨੂੰ ਤਲਬ ਕਰਨਗੇ। ਉਨ੍ਹਾਂ ਸਵਾਲ ਕੀਤਾ ਕਿ ਚਾਰ ਮਹੀਨਿਆਂ ’ਚ ਤਸਦੀਕ ਕਿਉਂ ਨਹੀਂ ਹੋ ਸਕੀ। ਇਸ ਲਈ ਹੁਣ ਵੀ ਸਮਾਂ ਮੰਗਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬਿਹਾਰ ਅਤੇ ਤੇਲੰਗਾਨਾ ਹੀ ਅਜਿਹੇ ਸੂਬੇ ਹਨ, ਜਿਨ੍ਹਾਂ ਪਰਵਾਸੀ ਮਜ਼ਦੂਰਾਂ ਦੀ 100 ਫੀਸਦੀ ਤਸਦੀਕ ਮੁਕੰਮਲ ਕਰ ਲਈ ਹੈ।

LEAVE A REPLY

Please enter your comment!
Please enter your name here