21 ਨੂੰ ਸਰਬ ਪਾਰਟੀ ਮੀਟਿੰਗ

0
194

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਸੰਸਦ ਦੇ ਅਗਲੇ ਮੌਨਸੂਨ ਸੈਸ਼ਨ ਤੋਂ ਪਹਿਲਾਂ 21 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਵਿਰੋਧੀ ਧਿਰ ਦੇ ਆਗੂ ਵਜੋਂ ਰਾਹੁਲ ਗਾਂਧੀ ਦੀ ਇਹ ਪਹਿਲੀ ਮੀਟਿੰਗ ਹੋਵੇਗੀ। ਤਿ੍ਰਣਮੂਲ ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਪਾਰਟੀ ਦਾ ਕੋਈ ਵੀ ਨੁਮਾਇੰਦਾ ਮੀਟਿੰਗ ’ਚ ਸ਼ਾਮਲ ਨਹੀਂ ਹੋਵੇਗਾ ਕਿਉਂਕਿ ਪਾਰਟੀ ਵੱਲੋਂ 21 ਜੁਲਾਈ ਨੂੰ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। 21 ਜੁਲਾਈ ਦਾ ਸ਼ਹੀਦੀ ਦਿਵਸ 13 ਕਾਂਗਰਸ ਸਮਰਥਕਾਂ ਦੀ ਯਾਦ ’ਚ ਮਨਾਇਆ ਜਾਂਦਾ ਹੈ। ਸੰਸਦ ਦਾ ਮੌਨਸੂਨ ਸੈਸ਼ਨ 22 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 12 ਅਗਸਤ ਨੂੰ ਸਮਾਪਤ ਹੋਵੇਗਾ। ਬਜਟ 23 ਜੁਲਾਈ ਨੂੰ ਪੇਸ਼ ਹੋਵੇਗਾ।

LEAVE A REPLY

Please enter your comment!
Please enter your name here