ਇਮਰਾਨ ਦੀ ਪਾਰਟੀ ’ਤੇ ਪਾਬੰਦੀ ਨੂੰ ਲੈ ਕੇ ਨਵਾਜ਼ ਦੀ ਪਾਰਟੀ ’ਚ ਮਤਭੇਦ

0
191

ਇਸਲਾਮਾਬਾਦ : ਪਾਕਿਸਤਾਨ ਦੀ ਸੱਤਾਧਾਰੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀ ਐੱਮ ਐੱਲ-ਐੱਨ) ਦੁਚਿੱਤੀ ’ਚ ਫਸ ਗਈ ਹੈ, ਕਿਉਂਕਿ ਇਸ ਦੇ ਆਗੂਆਂ ਨੇ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ‘ਤਹਿਰੀਕ-ਏ-ਇਨਸਾਫ’ ਪਾਰਟੀ ’ਤੇ ਪਾਬੰਦੀ ਲਾਉਣ ਦੇ ਮੁੱਦੇ ’ਤੇ ਰਲੇ-ਮਿਲੇ ਸੰਕੇਤ ਦਿੱਤੇ ਹਨ ਅਤੇ ਇਸ ਕਦਮ ਦੀ ਪਾਰਟੀ ਦੇ ਦੋਸਤਾਂ ਤੇ ਦੁਸ਼ਮਣਾਂ ਨੇ ਆਲੋਚਨਾ ਕੀਤੀ ਹੈ। ਇਸ ਮੁੱਦੇ ’ਤੇ ਪਾਰਟੀ ’ਚ ਫੁੱਟ ਸਾਫ ਦਿਖਾਈ ਦੇ ਰਹੀ ਹੈ, ਕਿਉਂਕਿ ਇੱਕ ਸੀਨੀਅਰ ਨੇਤਾ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਅਖਬਾਰ ‘ਐੱਕਸਪ੍ਰੈੱਸ ਟਿ੍ਰਬਿਊਨ’ ਦੀ ਖਬਰ ਮੁਤਾਬਕ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਇੱਕ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਦੀ ਪਾਰਟੀ ਦੇ ਆਗੂਆਂ ’ਤੇ ਧਾਰਾ 6 ਤਹਿਤ ਦੇਸ਼ਧ੍ਰੋਹ ਦਾ ਮੁਕੱਦਮਾ ਚਲਾਉਣ ਲਈ ਮਾਮਲਾ ਪਹਿਲਾਂ ਹੀ ਸੁਪਰੀਮ ਕੋਰਟ ’ਚ ਭੇਜ ਦਿੱਤਾ ਗਿਆ ਹੈ, ਜਦਕਿ ਉਪ ਪ੍ਰਧਾਨ ਮੰਤਰੀ ਇਸ਼ਾਕ ਡਾਰ ਨੇ ਕਿਹਾ ਕਿ ਹਾਲੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ, ਜਿਸ ਨੇ ਸਾਰਿਆਂ ਨੂੰ ਦੁਚਿੱਤੀ ’ਚ ਪਾ ਦਿੱਤਾ ਹੈ। ਹਾਲਾਂਕਿ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਫੈਸਲੇ ਦਾ ਬਚਾਅ ਕੀਤਾ ਤੇ ਆਖਿਆ ਕਿ ਸਾਰੀਆਂ ਸਹਿਯੋਗੀ ਪਾਰਟੀਆਂ ਨਾਲ ਸਲਾਹ-ਮਸ਼ਵਰੇ ਮਗਰੋਂ ਇਸ ਫੈਸਲੇ ਨੂੰ ਸੰਸਦ ’ਚ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here