ਜਲਬੇੜਾ ਜੇਲ੍ਹ ’ਚੋਂ ਬਾਹਰ

0
236

ਅੰਬਾਲਾ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਕਿਸਾਨ ਕਾਰਕੁੰਨ ਨਵਦੀਪ ਸਿੰਘ ਜਲਬੇੜਾ ਅੰਬਾਲਾ ਕੇਂਦਰੀ ਜੇਲ੍ਹ ਵਿੱਚੋਂ ਮੰਗਲਵਾਰ ਰਾਤ ਬਾਹਰ ਆ ਗਿਆ। ਨਵਦੀਪ ਸਿੰਘ ਵਿਰੁੱਧ 13 ਫਰਵਰੀ ਨੂੰ ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੇ ਸੰਬੰਧ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਹਰਿਆਣਾ ਪੁਲਸ ਨੇ ਉਸ ਨੂੰ 28 ਮਾਰਚ ਨੂੰ ਮੁਹਾਲੀ ਤੋਂ ਗਿ੍ਰਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਨਵਦੀਪ ਦੀ ਗਿ੍ਰਫਤਾਰੀ ਦੇ ਵਿਰੋਧ ’ਚ ਬੁੱਧਵਾਰ ਅਤੇ ਵੀਰਵਾਰ ਨੂੰ ਅੰਬਾਲਾ ਦੇ ਐੱਸ ਪੀ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਨਵਦੀਪ ਦੇ ਬਾਹਰ ਆਉਣ ਤੋਂ ਬਾਅਦ ਘਿਰਾਓ ਮੁਲਤਵੀ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here