ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ

0
127

ਅੰਮਿ੍ਰਤਸਰ : ਨਾਮਧਾਰੀ ਸਿੱਖਾਂ ਨੇ ਆਪਣੇ ਮੁਖੀ ਠਾਕੁਰ ਦਲੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅਕਾਲ ਤਖਤ ਸਾਹਿਬ ਵੱਲੋਂ ਪੰਥ ਰਤਨ ਨਾਲ ਸਨਮਾਨਤ ਕੀਤਾ ਜਾਵੇ। ਮੁੱਖ ਸੇਵਾਦਾਰ ਅਮਰੀਕ ਸਿੰਘ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ’ਤੇ ਸੁਸ਼ੋਭਿਤ ਹੋਣ ਕਾਰਨ ਸਿੱਖ ਪੰਥ ਦੀ ਸ਼ਾਨ ਸੰਸਾਰ ਭਰ ’ਚ ਵਧੀ ਹੈ। ਉਨ੍ਹਾ ਦੇ ਪ੍ਰਧਾਨ ਮੰਤਰੀ ਬਣਨ ਕਰਕੇ ਹੀ ਕਈ ਕੇਸਧਾਰੀ ਭਾਰਤ ਸਰਕਾਰ ’ਚ ਉੱਚ ਪਦਵੀਆਂ ਉੱਤੇ ਬਿਰਾਜਮਾਨ ਹੋਏ।

LEAVE A REPLY

Please enter your comment!
Please enter your name here