ਪੁਣੇ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੀ ਅਦਾਲਤ ਨੇ ਵੀਰਵਾਰ ਆਈ ਏ ਐਸ (ਪ੍ਰੋਬੇਸ਼ਨਰ) ਪੂਜਾ ਖੇੜਕਰ ਦੀ ਮਾਂ ਮਨੋਰਮਾ ਖੇੜਕਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਕੁਝ ਵਿਅਕਤੀਆਂ ਨੂੰ ਅਸਲੇ ਨਾਲ ਧਮਕਾਉਣ ਦੇ ਦੋਸ਼ ’ਚ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ 20 ਜੁਲਾਈ ਤੱਕ ਪੁਲਸ ਹਿਰਾਸਤ ’ਚ ਭੇਜ ਦਿੱਤਾ।
ਵਿਵਾਦਾਂ ਵਿਚ ਘਿਰੀ ਪੂਜਾ ਖੇੜਕਰ ਦੀ ਮਾਂ ਵੀਡੀਓ ਵਿਚ ਪਿੰਡ ਵਾਸੀਆਂ ਨੂੰ ਧਮਕੀਆਂ ਦਿੰਦੀ ਹੋਈ ਨਜ਼ਰ ਆ ਰਹੀ ਸੀ। ਇਸ ਤੋਂ ਪਹਿਲਾਂ ਪੁਲਸ ਨੇ ਪੂਜਾ ਦੇ ਮਾਪਿਆਂ ਤੇ ਪੰਜ ਹੋਰਨਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਸੀ।
ਫੈਸਲਾ ਰਾਖਵਾਂ
ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਵਕੀਲਾਂ ਨਾਲ ਦੋ ਵਾਧੂ ਕਾਨੂੰਨੀ ਮੁਲਾਕਾਤਾਂ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ।




