ਆਪ ਹਰਿਆਣਾ ਅਸੰਬਲੀ ਚੋਣਾਂ ਆਪਣੇ ਦਮ ’ਤੇ ਲੜੇਗੀ : ਮਾਨ

0
127

ਚੰਡੀਗੜ੍ਹ (ਗੁਰਜੀਤ ਬਿੱਲਾ,
�ਿਸ਼ਨ ਗਰਗ)
ਆਮ ਆਦਮੀ ਪਾਰਟੀ ਨੇ ਵੀਰਵਾਰ ਐਲਾਨ ਕੀਤਾ ਕਿ ਉਹ ਹਰਿਆਣਾ ’ਚ ਹੋਣ ਵਾਲੀਆਂ ਅਸੰਬਲੀ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ। ਹਰਿਆਣਾ ਲੋਕ ਸਭਾ ਚੋਣਾਂ ਵਿਚ ‘ਆਪ’ ਨੇ ਕਾਂਗਰਸ ਨਾਲ ਗਠਜੋੜ ਕਰਕੇ ਇਕ ਸੀਟ ’ਤੇ ਚੋਣ ਲੜੀ ਸੀ। ‘ਆਪ’ ਦੇ ਸੰਸਦ ਮੈਂਬਰਾਂ ਸੰਜੇ ਸਿੰਘ ਅਤੇ ਸੰਦੀਪ ਪਾਠਕ ਦੀ ਮੌਜੂਦਗੀ ’ਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਨੇ ਹਰਿਆਣਾ ਅਸੰਬਲੀ ਚੋਣਾਂ ਪੂਰੀ ਤਾਕਤ ਨਾਲ ਲੜਨ ਦਾ ਫੈਸਲਾ ਕੀਤਾ ਹੈ।
ਉਨ੍ਹਾ ਕਿਹਾ ਕਿ ਦਿੱਲੀ ਅਤੇ ਪੰਜਾਬ ’ਚ ਉਨ੍ਹਾਂ ਦੀ ਸਰਕਾਰ ਹੈ। ਮਾਨ ਨੇ ਕਿਹਾ ਕਿ ‘ਆਪ’ ਟੀਮ ਬਣਾ ਕੇ ਚੋਣਾਂ ਲੜੇਗੀ ਅਤੇ 10 ਸਾਲ ਰਾਜ ਕਰਨ ਵਾਲੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ ਨੂੰ ਹਰਾਏਗੀ, ਕਿਉਂਕਿ ਹਰਿਆਣਾ ਦੇ ਲੋਕ ਬਦਲਾਅ ਚਾਹੁੰਦੇ ਹਨ।

LEAVE A REPLY

Please enter your comment!
Please enter your name here