27.5 C
Jalandhar
Friday, October 18, 2024
spot_img

ਨਸ਼ੇ ਦੀ ਵੱਡੀ ਖੇਪ ਸਮੇਤ 3 ਨਸ਼ਾ ਤਸਕਰ ਗਿ੍ਰਫਤਾਰ

ਅੰਮਿ੍ਰਤਸਰ : ਅੰਮਿ੍ਰਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾ ਫਾਸ਼ ਕੀਤਾ ਹੈ।ਪੁਲਸ ਨੇ ਅਪਰੇਸ਼ਨ ’ਚ 3 ਮੁਲਜ਼ਮਾਂ ਨੂੰ ਨਸ਼ਾ ਤਸਕਰੀ ਦੇ ਇਲਜ਼ਾਮਾਂ ਹੇਠ ਗਿ੍ਰਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋਗ੍ਰਾਮ ਹੈਰੋਇਨ ਅਤੇ 520 ਗ੍ਰਾਮ ਸੂਡੋਫੈਡਰਾਈਨ ਨਾਂਅ ਦਾ ਨਸ਼ਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।ਅੰਮਿ੍ਰਤਸਰ ਦੇ ਇਸਲਾਮਾਬਾਦ ਥਾਣਾ ਵਿਖੇ ਐੱਨ ਡੀ ਪੀ ਐੱਸ ਐਕਟ ਦੇ ਤਹਿਤ ਐੱਫ ਆਈ ਆਰ ਦਰਜ ਕੀਤੀ ਗਈ ਹੈ।ਇਸ ਮਾਮਲੇ ’ਚ ਪੁਲਸ ਇਸ ਤਸਕਰੀ ਦੇ ਨੈੱਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਲਈ ਤਫਤੀਸ਼ ਕਰ ਰਹੀ ਹੈ।ਇਹ ਜਾਣਕਾਰੀ ਪੰਜਾਬ ਪੁਲਸ ਦੇ ਡੀ ਜੀ ਪੀ ਦੇ ਅਧਕਾਰਿਤ ਪੇਜ ’ਤੇ ਸਾਂਝੀ ਕੀਤੀ ਗਈ ਹੈ। ਉਨ੍ਹਾ ਲਿਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਸ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles