22.1 C
Jalandhar
Thursday, October 17, 2024
spot_img

ਬੰਗਲਾਦੇਸ਼ ਤੋਂ 1000 ਭਾਰਤੀ ਵਿਦਿਆਰਥੀ ਵਤਨ ਪਰਤੇ

ਢਾਕਾ : ਬੰਗਲਾਦੇਸ਼ ’ਚ ਹਿੰਸਕ ਪ੍ਰਦਰਸ਼ਨਾਂ ਦੇ ਚਲਦਿਆਂ ਲਗਭਗ 1000 ਭਾਰਤੀ ਵਿਦਿਆਰਥੀ ਭਾਰਤ ਵਾਪਸ ਪਰਤ ਆਏ ਹਨ।ਸ਼ਨੀਵਾਰ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਵਾਬਾਜ਼ੀ, ਇਮੀਗ੍ਰੇਸ਼ਨ, ਬੰਦਰਗਾਹਾਂ ਅਤੇ ਬੀ ਐੱਸ ਐੱਫ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਭਾਰਤੀ ਨਾਗਰਿਕ ਸੁਰੱਖਿਅਤ ਘਰ ਪਹੁੰਚ ਸਕਣ। ਲਗਭਗ 778 ਭਾਰਤੀ ਵਿਦਿਆਰਥੀ ਵੱਖ-ਵੱਖ ਬੰਦਰਗਾਹਾਂ ਰਾਹੀਂ ਭਾਰਤ ਪਰਤੇ ਹਨ, ਜਦੋਂ ਕਿ 200 ਦੇ ਕਰੀਬ ਵਿਦਿਆਰਥੀ ਢਾਕਾ ਅਤੇ ਚਟਗਾਂਵ ਹਵਾਈ ਅੱਡਿਆਂ ਤੋਂ ਨਿਯਮਿਤ ਉਡਾਣ ਸੇਵਾਵਾਂ ਰਾਹੀਂ ਘਰ ਪਰਤ ਆਏ ਹਨ।ਢਾਕਾ ’ਚ ਭਾਰਤੀ ਹਾਈ ਕਮਿਸ਼ਨ ਅਤੇ ਚਟਗਾਂਵ, ਰਾਜਸ਼ਾਹੀ, ਸਿਲਹਟ ਅਤੇ ਖੁਲਨਾ ’ਚ ਸਹਾਇਕ ਹਾਈ ਕਮਿਸ਼ਨ ਵੱਲੋਂ ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ’ਚ ਸਹਾਇਤਾ ਕੀਤੀ ਜਾ ਰਹੀ ਹੈ।

Related Articles

LEAVE A REPLY

Please enter your comment!
Please enter your name here

Latest Articles