ਨਾਬਾਲਗ ਬਾਈਕ, ਕਾਰ ਚਲਾਉਦੇ ਫੜੇ ਗਏ ਤਾਂ ਮਾਪਿਆਂ ਨੂੰ ਸਜ਼ਾ ਭੁਗਤਣੀ ਪਵੇਗੀ

0
139

ਚੰਡੀਗੜ੍ਹ : ਪੰਜਾਬ ਪੁਲਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਾਉਣ ਲਈ ਸਖਤ ਹੁਕਮ ਜਾਰੀ ਕੀਤਾ ਗਿਆ ਹੈ।
ਐਡੀਸ਼ਨਲ ਡੀ ਜੀ ਪੀ ਟਰੈਫਿਕ ਤੇ ਸੜਕ ਸੁਰੱਖਿਆ ਵੱਲੋਂ ਜਾਰੀ ਹੁਕਮ ਮੁਤਾਬਕ 18 ਸਾਲਾਂ ਤੋਂ ਹੇਠਲੇ ਨਬਾਲਗ ਮੋਟਰਸਾਈਕਲ ਜਾਂ ਕਾਰ ਚਲਾਉਂਦੇ ਫੜੇ ਗਏ ਤਾਂ ਮਾਪਿਆਂ ਨੂੰ ਕੈਦ ਹੋਵੇਗੀ ਤੇ ਮੋਟਾ ਜੁਰਮਾਨਾ ਵੀ ਲਗਾਇਆ ਜਾਵੇਗਾ।
ਸਮੂਹ ਕਮਿਸ਼ਨਰ ਪੁਲਸ, ਸਮੂਹ ਸੀਨੀਅਰ ਕਪਤਾਨ ਪੁਲਸ ਨੂੰ ਜਾਰੀ ਚਿੱਠੀ ਵਿਚ ਲਿਖਿਆ ਗਿਆ ਹੈ ਕਿ ਆਪਣੇ ਅਧੀਨ ਤਾਇਨਾਤ ਟਰੈਫਿਕ ਐਜੂਕੇਸ਼ਨ ਸੈੱਲ/ਟਰੈਫਿਕ ਸਟਾਫ ਰਾਹੀਂ ਆਮ ਪਬਲਿਕ ਨੂੰ ਜਿਲ੍ਹਾ ਪੱਧਰ ’ਤੇ ਪਬਲਿਕ ਰਿਲੇਸ਼ਨ ਅਫਸਰ ਰਾਹੀ ਸਕੂਲਾਂ ’ਚ ਜਾ ਕੇ ਬੱਚਿਆਂ ਨੂੰ ਇੱਕ ਮਹੀਨੇ ਲਈ ਭਾਵ 31 ਜੁਲਾਈ ਤੱਕ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199-ਏ ਅਤੇ 199-ਬੀ ਬਾਰੇ ਜਾਗਰੂਕ ਕੀਤਾ ਜਾਵੇ।
ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਕੋਈ ਨਾਬਾਲਗ ਬੱਚਾ 31 ਜੁਲਾਈ ਤੋਂ ਬਾਅਦ 2 ਪਹੀਆ ਅਤੇ 4 ਪਹੀਆ ਵਹੀਕਲ ਚਲਾਉਂਦਾ ਦੌਰਾਨੇ ਚੈਕਿੰਗ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਦੇ ਮਾਤਾ-ਪਿਤਾ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ, ਜਿਸ ’ਚ ਉਨ੍ਹਾਂ ਨੂੰ 3 ਸਾਲ ਦੀ ਕੈਦ ਅਤੇ 25000 ਜੁਰਮਾਨਾ ਵੀ ਹੋ ਸਕਦਾ ਹੈ।
ਇਸੇ ਤਰ੍ਹਾਂ ਜੇਕਰ ਕੋਈ ਨਾ-ਬਾਲਗ ਬੱਚਾ ਕਿਸੇ ਪਾਸੋਂ 2 ਪਹੀਆ ਵਾਹਨ ਜਾਂ 4 ਪਹੀਆ ਵਾਹਨ ਮੰਗ ਕੇ ਚਲਾਉਂਦਾ ਹੈ ਤਾਂ ਉਸ ਵਹੀਕਲ ਮਾਲਕ ਦੇ ਖਿਲਾਫ ਵੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here