ਮੋਦੀ ਸਰਕਾਰ ਬਹੁਤੀ ਨਹੀਂ ਚੱਲਣੀ : ਮਮਤਾ

0
128

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਤਾ ਚਿਰ ਨਹੀਂ ਚੱਲੇਗੀ, ਕਿਉਂਕਿ ਇਹ ਸਰਕਾਰ ਡਰਾ-ਧਮਕਾ ਕੇ ਬਣਾਈ ਗਈ ਹੈ। ‘ਸ਼ਹੀਦ ਦਿਵਸ’ ਮੌਕੇ ਤਿ੍ਰਣਮੂਲ ਕਾਂਗਰਸ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਲੋਕ ਸਭਾ ਚੋਣਾਂ ਵਿਚ ਦਿਖਾਈ ਸ਼ਾਨਦਾਰ ਕਾਰਗੁਜ਼ਾਰੀ ਲਈ ਸਮਾਜਵਾਦੀ ਪਾਰਟੀ ਆਗੂ ਅਖਿਲੇਸ਼ ਯਾਦਵ ਦੀ ਤਾਰੀਫ ਕੀਤੀ। ਰੈਲੀ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਖਿਲੇਸ਼ ਯਾਦਵ ਨੇ ਕਿਹਾਸੱਤਾ ਵਿਚ ਆਉਣ ਵਾਲੇ ਕੁਝ ਦਿਨਾਂ ਦੇ ਮਹਿਮਾਨ ਹਨ। ਕੇਂਦਰ ਦੀ ਇਹ ਸਰਕਾਰ ਬਹੁਤਾ ਚਿਰ ਨਹੀਂ ਟਿਕੇਗੀ। ਅਜਿਹੀਆਂ ਫਿਰਕੂ ਤਾਕਤਾਂ ਕਿਸੇ ਵੀ ਕੀਮਤ ’ਤੇ ਸੱਤਾ ਵਿਚ ਬਣੇ ਰਹਿਣਾ ਚਾਹੁੰਦੀਆਂ ਹਨ, ਪਰ ਉਨ੍ਹਾਂ ਦੀਆਂ ਇਹ ਚਾਲਾਂ ਸਫਲ ਨਹੀਂ ਹੋਣਗੀਆਂ।

LEAVE A REPLY

Please enter your comment!
Please enter your name here