27.5 C
Jalandhar
Friday, October 18, 2024
spot_img

ਟਰੰਪ ਨੂੰ ਹੁਣ ਕਮਲਾ ਟੱਕਰੂ?

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਚੋਣ ਮੈਦਾਨ ਵਿੱਚੋਂ ਹਟਣ ਅਤੇ ਡੈਮੋਕ੍ਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਨਾਂਅ ਦਾ ਸਮਰਥਨ ਕਰਨ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ‘ਐੱਕਸ’ ਉੱਤੇ ਬਾਇਡਨ ਦੀ ਪ੍ਰਚਾਰ ਮੁਹਿੰਮ ਟੀਮ ਦੇ ਅਕਾਊਂਟ ਦਾ ਨਾਂਅ ਬਦਲ ਕੇ ‘ਕਮਲਾ ਐੱਚ ਕਿਊ’ (ਕਮਲਾ ਹੈੱਡਕੁਆਰਟਰ) ਕਰ ਦਿੱਤਾ ਗਿਆ ਹੈ। ਪਹਿਲੀ ਡਿਬੇਟ ’ਚ ਰਿਪਬਲੀਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਦੇ ਸਾਹਮਣੇ ਕਮਜ਼ੋਰ ਪੈਣ ਦੇ ਬਾਅਦ ਤੋਂ ਹੀ ਬਾਇਡਨ ’ਤੇ ਰਾਸ਼ਟਰਪਤੀ ਅਹੁਦੇ ਦੀ ਦੌੜ ਤੋਂ ਬਾਹਰ ਹੋਣ ਦਾ ਭਾਰੀ ਦਬਾਅ ਪੈ ਰਿਹਾ ਸੀ। ਪਹਿਲਾਂ ਤਾਂ ਬਾਇਡਨ ਪਿੱਛੇ ਹਟਣ ਤੋਂ ਨਾਂਹ ਕਰਦੇ ਰਹੇ, ਪਰ ਐਤਵਾਰ ਅਚਾਨਕ ਪਿੱਛੇ ਹਟਣ ਦਾ ਐਲਾਨ ਕਰ ਦਿੱਤਾ। ਬਾਇਡਨ ਦੇ ਇਸ ਫੈਸਲੇ ਦੀ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਖੂਬ ਤਾਰੀਫ ਕਰਦਿਆਂ ਕਿਹਾ ਕਿ ਬਾਇਡਨ ਨੇ ਇੱਕ ਵਾਰ ਫਿਰ ਸਾਬਤ ਕੀਤਾ ਹੈ ਕਿ ਉਹ ਸੱਚੇ ਦੇਸ਼ ਭਗਤ ਹਨ।

Related Articles

LEAVE A REPLY

Please enter your comment!
Please enter your name here

Latest Articles