ਅਕਾਲੀ ਦਲ ਦੀ ਕੋਰ ਕਮੇਟੀ ਭੰਗ

0
220

ਚੰਡੀਗੜ੍ਹ : ਅਕਾਲ ਤਖਤ ’ਤੇ ਪੇਸ਼ ਹੋਣ ਤੋਂ ਪਹਿਲਾਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਦਲ ਦੀ ਕੋਰ ਕਮੇਟੀ ਭੰਗ ਕਰ ਦਿੱਤੀ। ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਕਕਿੰਗ ਕਮੇਟੀ ਨੇ ਪ੍ਰਧਾਨ ਨੂੰ ਅਧਿਕਾਰ ਦਿੱਤੇ ਸਨ ਕਿ ਉਹ ਜਥੇਬੰਦੀ ਦਾ ਪੁਨਰਗਠਨ ਕਰਨ। ਪ੍ਰਧਾਨ ਨੇ ਇੱਥੇ ਸੀਨੀਅਰ ਸਾਥੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਕੋਰ ਕਮੇਟੀ ਭੰਗ ਕਰਨ ਦਾ ਫੈਸਲਾ ਕੀਤਾ। ਪਾਰਟੀ ’ਚ ਬਗਾਵਤ ਕਰਨ ਵਾਲਿਆਂ ਵੱਲੋਂ ਅਕਾਲ ਤਖਤ ’ਤੇ ਗੁਨਾਹਾਂ ਲਈ ਪਸ਼ਚਾਤਾਪ ਕਰਕੇ ਜਥੇਦਾਰ ਨੂੰ ਮੰਗ-ਪੱਤਰ ਦਿੱਤੇ ਜਾਣ ਤੋਂ ਬਾਅਦ ਜਥੇਦਾਰ ਨੇ ਸੁਖਬੀਰ ਬਾਦਲ ਨੂੰ ਅਕਾਲ ਤਖਤ ’ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਸੁਖਬੀਰ ਨੇ ਕਿਹਾ ਸੀ ਕਿ ਉਹ ਨਿਮਾਣੇ ਸਿੱਖ ਵਜੋਂ ਅਕਾਲ ਤਖਤ ’ਤੇ ਪੇਸ਼ ਹੋਣਗੇ।

LEAVE A REPLY

Please enter your comment!
Please enter your name here