ਖੇਤੀ ਦਾ ਸਾਮਾਨ ਵੇਚਣ ਵਾਲਿਆਂ ਨੂੰ ਹੀ ਫਾਇਦਾ ਹੋਵੇਗਾ : ਟਿਕੈਤ

0
135

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਬੱਜਟ ਕਾਗਜ਼ਾਂ ਵਿਚ ਤਾਂ ਚੰਗਾ ਲੱਗ ਸਕਦਾ ਹੈ, ਪਰ ਇਸ ਨਾਲ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਇਸ ਬੱਜਟ ਨਾਲ ਕਿਸਾਨਾਂ ਨੂੰ ਖੇਤੀ ਦਾ ਸਾਮਾਨ ਵੇਚਣ ਵਾਲੀਆਂ ਕੰਪਨੀਆਂ ਨੂੰ ਜ਼ਿਆਦਾ ਫਾਇਦਾ ਹੋਵੇਗਾ। ਉਨ੍ਹਾ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਾਰੀਆਂ ਫਸਲਾਂ ’ਤੇ ਐੱਮ ਐੱਸ ਪੀ ਦੇਵੇ, ਮੁਫਤ ਬਿਜਲੀ, ਸਸਤੀ ਖਾਦ ਦਾ ਪ੍ਰਬੰਧ ਕਰੇ, ਖੇਤੀ ਸੰਦਾਂ ’ਤੇ ਜੀ ਐੱਸ ਟੀ ਘਟਾਈ ਜਾਵੇ। ਉਨ੍ਹਾ ਕਿਹਾ ਕਿ ਕਿਸਾਨੀ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣੇ ਚਾਹੀਦੇ ਹਨ ਤੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here