ਨੀਟ ਦੀ ਮੁੜ ਪ੍ਰੀਖਿਆ ਲੈਣ ਤੋਂ ਇਨਕਾਰ

0
167

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੀਟ-ਯੂ ਜੀ ਦੀ ਪ੍ਰੀਖਿਆ ਮੁੜ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਜੇ ਜਾਂਚ ਦੌਰਾਨ ਦੋਸ਼ੀਆਂ ਦੀ ਪਛਾਣ ਹੁੰਦੀ ਹੈ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਜੇ ਕੋਈ ਵਿਦਿਆਰਥੀ ਇਸ ਵਿਵਾਦ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਦਾਖਲਾ ਨਹੀਂ ਮਿਲੇਗਾ। ਬੈਂਚ ਨੇ ਹਾਲੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਲਈ ਕੋਈ ਤਰੀਕ ਨਹੀਂ ਦੱਸੀ। ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਪੰਜਵੀਂ ਸੁਣਵਾਈ ਹੋਈ। ਚੀਫ ਜਸਟਿਸ ਨੇ ਕਿਹਾ ਕਿ ਉਹ ਪੇਪਰ ਲੀਕ ਹੋਣ ਦੇ ਠੋਸ ਸਬੂਤਾਂ ਤੋਂ ਬਿਨਾਂ ਮੁੜ ਪ੍ਰੀਖਿਆ ਲੈਣ ਦਾ ਫੈਸਲਾ ਨਹੀਂ ਕਰ ਸਕਦੇ।

LEAVE A REPLY

Please enter your comment!
Please enter your name here