ਸਰਕਾਰ ਤੇ ਕਿਸਾਨਾਂ ਦਾ ਰੇੜਕਾ ਖਤਮ ਕਰਨ ਲਈ ਸੁਤੰਤਰ ਕਮੇਟੀ ਬਣਾਉਣ ਦਾ ਨਿਰਦੇਸ਼

0
143

ਨਵੀਂ ਦਿੱਲੀ : ਕਿਸਾਨਾਂ ਅਤੇ ਸਰਕਾਰ ਦਰਮਿਆਨ ਭਰੋਸੇ ਦੀ ਘਾਟ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਬੁੱਧਵਾਰ ਪ੍ਰਦਰਸ਼ਨਕਾਰੀਆਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੱਢਣ ਲਈ ਉੱਘੇ ਵਿਅਕਤੀਆਂ ਦੀ ਸੁਤੰਤਰ ਕਮੇਟੀ ਦੇ ਗਠਨ ਦਾ ਪ੍ਰਸਤਾਵ ਦਿੱਤਾ। ਜਸਟਿਸ ਸੂਰੀਆ ਕਾਂਤ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਸ ਲਈ ਇੱਕ ‘ਨਿਰਪੱਖ ਅੰਪਾਇਰ’ ਦੀ ਲੋੜ ਹੈ, ਜੋ ਕਿਸਾਨਾਂ ਅਤੇ ਸਰਕਾਰ ਵਿਚਕਾਰ ਵਿਸ਼ਵਾਸ ਪੈਦਾ ਕਰ ਸਕੇ। ਬੈਂਚ ਨੇ ਕਿਹਾ-ਸੁਤੰਤਰ ਕਮੇਟੀ ਤੋਂ ਇੱਕ ਹਫਤੇ ਦੇ ਅੰਦਰ ਢੁੱਕਵੇਂ ਨਿਰਦੇਸ਼ ਲਏ ਜਾਣ। ਉਦੋਂ ਤੱਕ ਸ਼ੰਭੂ ਬਾਰਡਰ ’ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖੀ ਜਾਵੇ।
ਬੈਂਚ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ, ਜਿਸ ’ਚ ਅੰਬਾਲਾ ਨੇੜੇ ਸ਼ੰਭੂ ਸਰਹੱਦ ’ਤੇ ਲਗਾਏ ਗਏ ਬੈਰੀਕੇਡਾਂ ਨੂੰ ਇਕ ਹਫਤੇ ਦੇ ਅੰਦਰ-ਅੰਦਰ ਹਟਾਉਣ ਲਈ ਕਿਹਾ ਗਿਆ ਸੀ, ਜਿੱਥੇ ਕਿਸਾਨਾਂ ਨੇ 13 ਫਰਵਰੀ ਤੋਂ ਡੇਰੇ ਲਾਏ ਹੋਏ ਹਨ।

LEAVE A REPLY

Please enter your comment!
Please enter your name here