25 C
Jalandhar
Saturday, September 7, 2024
spot_img

ਅੰਮਿ੍ਰਤਸਰ ਦੇ ਪਾਵਰਲੂਮ ਮਜ਼ਦੂਰਾਂ ਦੀਆਂ ਤਨਖਾਹਾਂ ’ਚ 9 ਫੀਸਦੀ ਵਾਧਾ

ਅੰਮਿ੍ਰਤਸਰਇੱਥੇ ਕੱਪੜਾ ਸਨਅਤ ਵਿੱਚ ਕੰਮ ਕਰਦੇ ਮਜ਼ਦੂਰਾਂ ਦੀਆਂ ਤਨਖਾਹਾਂ ਵਿੱਚ 9 ਫੀਸਦੀ ਦਾ ਵਾਧਾ ਹੋ ਗਿਆ ਹੈ, ਜੋ ਪਹਿਲੀ ਅਗਸਤ ਤੋਂ ਲਾਗੂ ਹੋਵੇਗਾ। ਇਹ ਫੈਸਲਾ ਮਜ਼ਦੂਰਾਂ ਅਤੇ ਮਾਲਕਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ 23 ਜੁਲਾਈ ਨੂੰ ਹੋਇਆ। ਮਜ਼ਦੂਰ ਜਥੇਬੰਦੀਆਂ ਏਟਕ, ਸੀਟੂ ਅਤੇ ਸੀ ਟੀ ਯੂ ਪੰਜਾਬ ਵੱਲੋਂ ਬੁੱਧਵਾਰ ਇੱਥੇ ਲਹੌਰੀ ਗੇਟ ਪਾਰਕ ਵਿੱਚ ਮਜ਼ਦੂਰਾਂ ਦੀ ਵਿਸ਼ਾਲ ਰੈਲੀ ਕਰਕੇ ਇਸ ਦਾ ਐਲਾਨ ਕੀਤਾ ਗਿਆ। ਰੈਲੀ ਨੂੰ ਅਮਰਜੀਤ ਸਿੰਘ ਆਸਲ, ਸੁੱਚਾ ਸਿੰਘ ਅਜਨਾਲਾ, ਜਗਤਾਰ ਸਿੰਘ ਕਰਮਪੁਰਾ, ਬ੍ਰਹਮਦੇਵ ਸ਼ਰਮਾ, ਕਿਰਪਾ ਰਾਜ, ਮੋਹਨ ਲਾਲ ਤੇ ਜੀਤ ਰਾਜ ਬਾਵਾ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਮਜ਼ਦੂਰਾਂ ਦਾ ਪਿਛਲਾ ਸਮਝੌਤਾ 31 ਦਸੰਬਰ 2023 ਨੂੰ ਖਤਮ ਹੋ ਚੁੱਕਾ ਸੀ। ਨਵਾਂ ਸਮਝੌਤਾ ਕਰਨ ਲਈ ਮਜ਼ਦੂਰ ਜਥੇਬੰਦੀਆਂ ਨੇ ਸਾਂਝੇ ਤੌਰ ਤੇ ਮਾਲਕਾਂ ਦੀ ਐਸੋਸੀਏਸ਼ਨ ਨੂੰ ਨੋਟਿਸ ਦਿੱਤਾ ਸੀ ਅਤੇ 24 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਸੀ, ਜਿਸ ਕਰਕੇ ਮਾਲਕਾਂ ਦੀ ਐਸੋਸੀਏਸ਼ਨ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ ਸੱਦ ਕੇ ਫੈਸਲਾ ਕੀਤਾ ਗਿਆ। ਇਸ ਫੈਸਲੇ ਨੂੰ ਮਜ਼ਦੂਰਾਂ ਵੱਲੋਂ ਵੱਡੀ ਰੈਲੀ ਵਿੱਚ ਸਵੀਕਾਰ ਕੀਤਾ ਗਿਆ। ਇਸ ਮੌਕੇ ਸ਼ਮਸ਼ੇਰ ਨਾਥ, ਚਰਨਜੀਤ ਸਿੰਘ, ਸਤਨਾਮ ਸਿੰਘ ਆਦਿ ਵੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles