ਇੰਡੀਆ ਗੱਠਜੋੜ ਐੱਮ ਐੱਸ ਪੀ ਲਈ ਦਬਾਅ ਬਣਾਏਗਾ : ਰਾਹੁਲ

0
83

ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਕਿਸਾਨ ਆਗੂਆਂ ਦੇ ਇੱਕ ਵਫਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ‘ਇੰਡੀਆ ਗੱਠਜੋੜ’ ਸਰਕਾਰ ਉੱਤੇ ਦਬਾਅ ਬਣਾਏਗਾ ਕਿ ਕਿਸਾਨਾਂ ਨੂੰ ਘੱਟੋਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਯਕੀਨੀ ਬਣਾਈ ਜਾਵੇ। ਸੰਸਦ ਭਵਨ ਕੰਪਲੈਕਸ ’ਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਤੇ ਕਰਨਾਟਕ ਦੇ ਕਿਸਾਨ ਆਗੂ ਰਾਹੁਲ ਗਾਂਧੀ ਨੂੰ ਮਿਲੇ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਰਾਹੁਲ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ-ਅਸੀਂ ਇੰਡੀਆ ਗੱਠਜੋੜ ਦੇ ਨੇਤਾਵਾਂ ਨਾਲ ਗੱਲਬਾਤ ਕਰਾਂਗੇ ਅਤੇ ਸਰਕਾਰ ’ਤੇ ਦਬਾਅ ਪਾਵਾਂਗੇ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨੀ ਗਾਰੰਟੀ ਮਿਲੇ। ਮੀਟਿੰਗ ’ਚ ਕਾਂਗਰਸ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here