‘ਆਪ’ ਵਰਕਰ ਅਗਲੀਆਂ ਚੋਣਾਂ ਲਈ ਤਿਆਰ ਰਹਿਣ : ਮਾਨ

0
87

ਜਲੰਧਰ (ਸੁਰਿੰਦਰ ਕੁਮਾਰ, ਸ਼ੈਲੀ ਐਲਬਰਟ)-ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਜਲੰਧਰ ਪੁੱਜੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਦੋ ਦਿਨ ਇੱਥੋਂ ਹੀ ਕੰਮ ਕਰਨਗੇ। ਮਾਨ ਨੇ ਜ਼ਿਮਨੀ ਚੋਣ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਦੀ ਸਹੂਲਤ ਲਈ ਜਲੰਧਰ ਵਿੱਚ ਦਫ਼ਤਰ ਖੋਲ੍ਹਿਆ ਸੀ ਅਤੇ ਚੋਣਾਂ ਤੋਂ ਬਾਅਦ ਵੀ ਦਫ਼ਤਰ ਜਾਰੀ ਰੱਖਣ ਦਾ ਵਾਅਦਾ ਕੀਤਾ ਸੀ।
ਮਾਨ ਨੇ ਕਿਹਾ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ, ਤਾਂ ਜੋ ਦੁਆਬੇ ਅਤੇ ਮਾਝੇ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਾ ਜਾਣਾ ਪਵੇ। ਉਨ੍ਹਾ ਕਿਹਾ ਕਿ ਉਹ ਪਾਰਟੀ ਦੇ ਉਨ੍ਹਾਂ ਸਾਰੇ ਵਰਕਰਾਂ ਨੂੰ ਜਾਣਦੇ ਹਨ, ਜਿਨ੍ਹਾਂ ਜ਼ਿਮਨੀ ਚੋਣ ’ਚ ‘ਆਪ’ ਦੀ ਜਿੱਤ ਲਈ ਸਖਤ ਮਿਹਨਤ ਕੀਤੀ। ਇਨ੍ਹਾਂ ਸਾਰਿਆਂ ਨੂੰ ਜਲਦੀ ਹੀ ਲੋਕਾਂ ਦੀ ਸੇਵਾ ਕਰਨ ਲਈ ਸੰਗਠਨ ਅਤੇ ਸਰਕਾਰ ਵਿਚ ਜ਼ਿੰਮੇਵਾਰੀਆਂ ਮਿਲਣਗੀਆਂ।
ਉਨ੍ਹਾ ਕਿਹਾ ਕਿ ਪਾਰਟੀ ਪੰਜਾਬ ਵਿਚ ਹਰ ਵੱਡੀ ਜਾਂ ਛੋਟੀ ਚੋਣ ਲੜੇਗੀ। ਉਨ੍ਹਾ ਵਲੰਟੀਅਰਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਅਤੇ ਲੋਕਲ ਬਾਡੀਜ਼ ਦੀਆਂ ਚੋਣਾਂ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here