ਆਪੋਜ਼ੀਸ਼ਨ ਮੈਂਬਰਾਂ ਵੱਲੋਂ ਸੰਸਦ ਅੱਗੇ ਰੋਸ ਪ੍ਰਦਰਸ਼ਨ

0
255

ਨਵੀਂ ਦਿੱਲੀ : ‘ਇੰਡੀਆ’ ਗੱਠਜੋੜ ਨਾਲ ਜੁੜੇ ਸੰਸਦ ਮੈਂਬਰਾਂ ਨੇ ਕੇਂਦਰੀ ਬਜਟ ’ਚ ਵਿਰੋਧੀ ਧਿਰ ਦੀ ਨੁਮਾਇੰਦਗੀ ਵਾਲੇ ਸੂਬਿਆਂ ਨਾਲ ਭੇਦਭਾਵ ਵਰਤਣ ਦਾ ਦੋਸ਼ ਲਾਉਂਦਿਆਂ ਬੁੱਧਵਾਰ ਸੰਸਦ ਭਵਨ ਦੇ ਬਰਾਮਦੇ ਵਿਚ ਪ੍ਰਦਰਸ਼ਨ ਕੀਤਾ।
ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਮੇਤ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰ ਸ਼ਾਮਲ ਹੋਏ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਇਨਸਾਫ਼ ਨਹੀਂ ਮਿਲਿਆ, ਨਾ ਹੀ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਮਿਲਿਆ। ਜ਼ਿਕਰਯੋਗ ਹੈ ਮੰਗਲਵਾਰ ਸ਼ਾਮ ਖੜਗੇ ਦੇ ਘਰ ਹੋਈ ‘ਇੰਡੀਆ’ ਗੱਠਜੋੜ ਦੇ ਆਗੂਆਂ ਦੀ ਬੈਠਕ ਵਿਚ ਸੰਸਦ ਦੇ ਅੰਦਰ ਅਤੇ ਬਾਹਰ ਵਿਰੋਧ ਜਤਾਉਣ ਦਾ ਫੈਸਲਾ ਕੀਤਾ ਗਿਆ ਸੀ।

LEAVE A REPLY

Please enter your comment!
Please enter your name here