25 C
Jalandhar
Saturday, September 7, 2024
spot_img

ਜਲੰਧਰ ਕਿਆਮ ਦੌਰਾਨ ਮਸਲੇ ਮੌਕੇ ’ਤੇ ਨਿਬੇੜੇ

ਸੂਬੇ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ‘ਦੁਆਬੇ ਵਿੱਚ ਸਰਕਾਰ ਤੁਹਾਡੇ ਦੁਆਰ’ ਸਕੀਮ ਦੇ ਹਿੱਸੇ ਵਜੋਂ ਆਪਣੀ ਜਲੰਧਰ ਸਥਿਤ ਰਿਹਾਇਸ਼ ’ਤੇ ਇਲਾਕੇ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾ ਵਾਅਦਾ ਕੀਤਾ ਸੀ ਕਿ ਉਹ ਦੋ ਦਿਨ ਜਲੰਧਰ ਵਿਖੇ ਰਹਿ ਕੇ ਨਿੱਜੀ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਿਆ ਕਰਨਗੇ, ਇਸੇ ਲਈਇੱਥੇ ਆਏ ਹਨ। ਉਨ੍ਹਾ ਨੂੰ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਹੋਰ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਇੱਥੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਦਮ ਪਿਛਲੇ 75 ਸਾਲਾਂ ਵਿੱਚ ਕਦੇ ਨਹੀਂ ਚੁੱਕਿਆ ਗਿਆ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਆ ਰਹੇ ਹਨ।ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸੰਬੰਧੀ ਪ੍ਰਤੀਕਰਮ ਲੈਣ ਦਾ ਇਕ ਪਲੇਟਫਾਰਮ ਵੀ ਬਣ ਰਿਹਾ ਹੈ। ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਖਾਸ ਕਰ ਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਨਿੱਤ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ।
ਉਹਨਾ ਕਿਹਾ ਕਿ ਉਹ ਦਿਨ ਗਏ, ਜਦੋਂ ਸਰਕਾਰ ਚੰਡੀਗੜ੍ਹ ਵਿੱਚ ਦਫ਼ਤਰਾਂ ਤੋਂ ਚਲਾਈ ਜਾਂਦੀ ਸੀ, ਹੁਣ ਸੂਬੇ ਦੇ ਅਸਲ ਮਾਲਕ ਲੋਕਾਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਲਈ ਸਰਕਾਰ ਪਿੰਡਾਂ ਅਤੇ ਕਸਬਿਆਂ ਤੋਂ ਚਲਾਈ ਜਾ ਰਹੀ ਹੈ। ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ‘ਸਰਕਾਰ ਤੁਹਾਡੇ ਦੁਆਰ’ ਦੀ ਆਪਣੀ ਅਹਿਮ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲੋਕਾਂ ਨੂੰ ਨਾਗਰਿਕ ਕੇਂਦਰਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਲੋਕ ਭਲਾਈ ਲਈ ਅਜਿਹੇ ਹੋਰ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ।

Related Articles

LEAVE A REPLY

Please enter your comment!
Please enter your name here

Latest Articles