25 C
Jalandhar
Saturday, September 7, 2024
spot_img

ਮਨਾਲੀ ਨੇੜੇ ਅਚਾਨਕ ਹੜ੍ਹ

ਸ਼ਿਮਲਾ : ਕੁੱਲੂ ਜ਼ਿਲ੍ਹੇ ’ਚ ਬੱਦਲ ਫਟਣ ਤੋਂ ਬਾਅਦ ਮਨਾਲੀ ਉਪ ਮੰਡਲ ਦੇ ਅੰਜਨੀ ਮਹਾਂਦੇਵ ਖੇਤਰ ’ਚ ਅਚਾਨਕ ਹੜ੍ਹ ਦੇ ਬਾਅਦ ਪਲਚਨ ਪੁਲ ’ਤੇ ਮਲਬਾ ਜਮ੍ਹਾਂ ਹੋ ਗਿਆ, ਜਿਸ ਕਰਕੇ ਮਨਾਲੀ-ਲੇਹ ਹਾਈਵੇ ’ਤੇ ਆਵਾਜਾਈ ਬੰਦ ਹੋ ਗਈ। ਅਚਾਨਕ ਆਏ ਹੜ੍ਹ ਨੇ ਖੇਤਰ ’ਚ ਪਾਣੀ ਭਰ ਦਿੱਤਾ, ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਅਤੇ ਥੋੜ੍ਹੇ ਸਮੇਂ ਲਈ ਆਮ ਜਨ-ਜੀਵਨ ’ਚ ਵਿਘਨ ਪਾਇਆ। ਲਾਹੌਲ ਅਤੇ ਸਪਿਤੀ ਪੁਲਸ ਨੇ ਵੀਰਵਾਰ ਨੂੰ ਇੱਕ ਐਡਵਾਈਜ਼ਰੀ ’ਚ ਕਿਹਾ ਕਿ ਅਟਲ ਸੁਰੰਗ ਦੇ ਉੱਤਰੀ ਪੋਰਟਲ ਰਾਹੀਂ ਲਾਹੌਲ ਅਤੇ ਸਪਿਤੀ ਤੋਂ ਮਨਾਲੀ ਜਾਣ ਵਾਲੇ ਵਾਹਨਾਂ ਨੂੰ ਰੋਹਤਾਂਗ ਵੱਲ ਮੋੜ ਦਿੱਤਾ ਗਿਆ ਹੈ। ਸਥਾਨਕ ਅਧਿਕਾਰੀਆਂ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਤੁਰੰਤ ਕਾਰਵਾਈ ਆਰੰਭ ਦਿੱਤੀ ਸੀ। ਮਲਬੇ ਨੂੰ ਹਟਾਉਣ ਅਤੇ ਹਾਈਵੇ ’ਤੇ ਸੰਪਰਕ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ।
ਪੁਣੇ ਤੇ ਆਲੇ-ਦੁਆਲੇ ਭਾਰੀ ਮੀਂਹ ਕਾਰਨ ਵੀਰਵਾਰ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੁਥਾ ਨਦੀ ਦੇ ਬੈੱਡ ਤੋਂ ਫੂਡ ਸਟਾਲ ਹਟਾਉਣ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਣੇ ਸ਼ਹਿਰ ਅਤੇ ਘਾਟ ਖੇਤਰਾਂ ’ਚ ਰਾਤ ਭਰ ਲਗਾਤਾਰ ਭਾਰੀ ਮੀਂਹ ਪਿਆ। ਸ਼ਹਿਰ ਦੇ ਨੀਵੇਂ ਇਲਾਕਿਆਂ ’ਚ ਕਈ ਘਰ ਅਤੇ ਰਿਹਾਇਸ਼ੀ ਸੁਸਾਇਟੀਆਂ ਪਾਣੀ ’ਚ ਡੁੱਬ ਗਈਆਂ ਹਨ।
ਮੰੁਬਈ ਦੇ ਕੈਚਮੈਂਟ ਖੇਤਰਾਂ ’ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਵਿਹਾਰ ਅਤੇ ਮੋਦਕ ਸਾਗਰ ਝੀਲਾਂ ਓਵਰਫਲੋਅ ਹੋਣ ਲੱਗੀਆਂ ਹਨ। ਮੁੰਬਈ ਨੂੰ ਪੀਣ ਯੋਗ ਪਾਣੀ ਮੁਹੱਈਆ ਕਰਾਉਣ ਵਾਲੇ ਸੱਤ ਜਲ ਭੰਡਾਰਾਂ ਵਿੱਚੋਂ ਚਾਰ ਹੁਣ ਓਵਰਫਲੋਅ ਹੋ ਗਏ ਹਨ। ਭਾਰੀ ਮੀਂਹ ਕਾਰਨ ਮੁੰਬਈ ਦੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਆ ਰਹੀ ਹੈ।
ਭਾਰੀ ਮੀਂਹ ਕਾਰਨ ਗੁਰੂਗਰਾਮ ਵਿਚ ਸਦਰਨ ਪੈਰੀਫੇਰਲ ਰੋਡ ਦੇ ਨਾਲ ਲੱਗਦੇ ਇਲਾਕਿਆਂ ਵਿਚ ਪਾਣੀ ਭਰ ਗਿਆ। ਸੜਕਾਂ ’ਤੇ ਪਾਣੀ ਆਉਣ ਨਾਲ ਕਈ ਥਾਈਂ ਜਾਮ ਵਰਗੀ ਹਾਲਤ ਬਣ ਗਈ।

Related Articles

LEAVE A REPLY

Please enter your comment!
Please enter your name here

Latest Articles