ਚੰਡੀਗੜ੍ਹ : ਹਰਿਆਣਾ ਦੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਬੁੱਧਵਾਰ ਵਿਧਾਨ ਸਭਾ ਤੋਂ ਅਸਤੀਫਾ ਦਾ ਦਿੱਤਾ ਤੇ 4 ਅਗਸਤ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਜਾਣਗੇ | ਬਿਸ਼ਨੋਈ ਆਪਣੀ ਪਤਨੀ ਰੇਣੂਕਾ ਬਿਸ਼ਨੋਈ ਅਤੇ ਸਾਥੀਆਂ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਕੋਲ ਪਹੁੰਚੇ ਤੇ ਅਸਤੀਫਾ ਸੌਂਪਿਆ | ਬਿਸ਼ਨੋਈ ਨੇ ਪੱਤਰਕਾਰਾਂ ਸਾਹਮਣੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਚੁਣੌਤੀ ਦਿੱਤੀ ਕਿ ਜੇ ਦਮ ਹੈ ਤਾਂ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਉਨ੍ਹਾ ਜਾਂ ਉਨ੍ਹਾ ਦੇ ਪਰਵਾਰ ਖਿਲਾਫ ਚੋਣ ਲੜਨ | ਬਿਸ਼ਨੋਈ ਹਰਿਆਣਾ ਕਾਂਗਰਸ ਦਾ ਪ੍ਰਧਾਨ ਨਾ ਲਗਾਏ ਜਾਣ ਕਰਕੇ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਪਾਰਟੀ ਤੋਂ ਨਰਾਜ਼ ਸਨ | ਇਸ ਕਰਕੇ ਰਾਜ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਅਜੇ ਮਾਕਨ ਦੇ ਉਲਟ ਵੋਟ ਦੀ ਵਰਤੋਂ ਕੀਤੀ |