25 C
Jalandhar
Sunday, September 8, 2024
spot_img

ਬਿ੍ਰਜ ਭੂਸ਼ਣ ਮਾਮਲੇ ’ਚ ਸਿਪਾਹੀ ਦੇ ਬਿਆਨ ਦਰਜ

ਨਵੀਂ ਦਿੱਲੀ : ਸਥਾਨਕ ਅਦਾਲਤ ਨੇ ਸਾਬਕਾ ਭਾਜਪਾ ਸਾਂਸਦ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬਿ੍ਰਜ ਭੂਸ਼ਣ ਸ਼ਰਣ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤਹਿਤ ਪੀੜਤਾਂ ਵਿੱਚੋਂ ਇਕ ਹੋਰ ਗਵਾਹ ਨੂੰ ਆਪਣੇ ਸਬੂਤ ਦਰਜ ਕਰਨ ਲਈ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਜਾਂਚ ਨਾਲ ਜੁੜੇ ਇਕ ਕਾਂਸਟੇਬਲ ਦੇ ਬਿਆਨ ਦਰਜ ਕੀਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਅਗਸਤ ਨੂੰ ਪਾ ਦਿੱਤੀ ਹੈ। 18 ਜਨਵਰੀ 2023 ਨੂੰ ਬਜਰੰਗ ਪੂਨੀਆ, ਸਾਕਸ਼ੀ ਮਲਿਕ ਤੇ ਹੋਰਾਂ ਨੇ ਬਿ੍ਰਜ ਭੂਸ਼ਣ ਖਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਂਦਿਆਂ ਦਿੱਲੀ ਵਿਚ ਪ੍ਰਦਰਸ਼ਨ ਵੀ ਕੀਤਾ ਸੀ।
ਟੋਲ ਪਲਾਜ਼ੇ ਖਤਮ ਕਰਨ ਦੀ ਸਕੀਮ
ਨਵੀਂ ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ਼ੁੱਕਰਵਾਰ ਰਾਜ ਸਭਾ ’ਚ ਲਿਖਤੀ ਜਵਾਬ ’ਚ ਦੱਸਿਆ ਕਿ ਸਰਕਾਰ ਟੋਲ ਖਤਮ ਕਰ ਰਹੀ ਹੈ ਤੇ ਜਲਦ ਹੀ ਸੈਟੇਲਾਈਟ ਆਧਾਰਤ ਟੋਲ ਵਸੂਲੀ ਸਿਸਟਮ ਸ਼ੁਰੂ ਕੀਤਾ ਜਾਵੇਗਾ। ਇਸ ਨਾਲ ਬੈਂਕ ਖਾਤੇ ’ਚੋਂ ਪੈਸੇ ਕੱਟੇ ਜਾਣਗੇ ਅਤੇ ਦੂਰੀ ਦੇ ਹਿਸਾਬ ਨਾਲ ਫੀਸ ਵਸੂਲੀ ਜਾਵੇਗੀ। ਇਸਦਾ ਉਦੇਸ਼ ਟੋਲ ਕਲੈਕਸ਼ਨ ਵਧਾਉਣਾ ਤੇ ਟੋਲ ਪਲਾਜ਼ਿਆਂ ’ਤੇ ਭੀੜ ਨੂੰ ਘਟਾਉਣਾ ਹੈ। ਉਨ੍ਹਾ ਕਿਹਾ ਕਿ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਫਿਲਹਾਲ ਚੋਣਵੇ ਟੋਲ ਪਲਾਜ਼ਿਆਂ ’ਤੇ ਹੀ ਲਾਗੂ ਹੋਵੇਗਾ।
ਕਿਸਾਨਾਂ ਨਾਲ ਵਿਤਕਰਾ : ਹਰਸਿਮਰਤ
ਨਵੀਂ ਦਿੱਲੀ : ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਲੋਕ ਸਭਾ ਵਿਚ ਕੇਂਦਰੀ ਬਜਟ ’ਚ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕਰਨ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਫਸਲਾਂ ’ਤੇ ਐਮ ਐਸ ਪੀ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਜਦੋਂ ਤੱਕ ਅਜਿਹਾ ਨਹੀਂ ਹੁੰਦਾ ‘ਭਾਵ ਅੰਤਰ’ ਸਕੀਮ ਲਾਗੂ ਕੀਤੀ ਜਾਵੇ। ਉਨ੍ਹਾ ਮੰਗ ਕੀਤੀ ਕਿ ਵਪਾਰ ਲਈ ਵਾਹਗਾ ਸਰਹੱਦ ਖੋਲ੍ਹੀ ਜਾਵੇ, ਪੰਜਾਬ ਦਾ ਰੋਕਿਆ ਪੇਂਡੂ ਵਿਕਾਸ ਫੰਡ ਅਤੇ ਸਰਵ ਸਿੱਖਿਆ ਅਭਿਆਨ ਦਾ ਬਕਾਇਆ ਜਾਰੀ ਕੀਤਾ ਜਾਵੇ। ਉਨ੍ਹਾ ਕਿਹਾ ਕਿ ਰਾਜਸਥਾਨ ਨੂੰ ਦਿੱਤੇ 8 ਐਮ ਏ ਐਫ ਪਾਣੀ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੇ।

Related Articles

LEAVE A REPLY

Please enter your comment!
Please enter your name here

Latest Articles