ਦਾਂਬੁੁੱਲਾ : ਭਾਰਤੀ ਮਹਿਲਾ ਕਿ੍ਰਕਟ ਟੀਮ ਟੀ 20 ਏਸ਼ੀਆ ਕੱਪ ਦੇ ਸੈਮੀਫਾਈਨਲ ’ਚ ਬੰਗਲਾਦੇਸ਼ ਨੂੰ ਦਸ ਵਿਕਟਾਂ ਨਾਲ ਹਰਾ ਕੇ ਨੌਵੀਂ ਵਾਰ ਫਾਈਨਲ ’ਚ ਪੁੱਜ ਗਈ। ਭਾਰਤ ਵੱਲੋਂ ਸਮਰਿਤੀ ਮੰਦਾਨਾ ਨੇ 39 ਗੇਂਦਾਂ ’ਤੇ 55 ਦੌੜਾਂ ਬਣਾਈਆਂ ਜਦਕਿ ਸ਼ੈਫਾਲੀ ਵਰਮਾ ਨੇ 28 ਗੇਂਦਾਂ ’ਤੇ 26 ਦੌੜਾਂ। ਬੰਗਲਾਦੇਸ਼ ਨੇ ਵੀਹ ਓਵਰਾਂ ਵਿਚ ਅੱਠ ਵਿਕਟਾਂ ਨਾਲ 80 ਦੌੜਾਂ ਬਣਾਈਆਂ ਜਦਕਿ ਭਾਰਤ ਨੇ ਜੇਤੂ ਟੀਚਾ 11 ਓਵਰਾਂ ਵਿਚ ਬਿਨਾਂ ਕੋਈ ਵਿਕਟ ਗੁਆਏ ਹਾਸਲ ਕਰ ਲਿਆ। ਭਾਰਤ ਸ੍ਰੀਲੰਕਾ ਤੇ ਪਾਕਿਸਤਾਨ ਦਰਮਿਆਨ ਹੋਣ ਵਾਲੇ ਸੈਮੀਫਾਈਨਲ ਦੇ ਜੇਤੂ ਨਾਲ ਫਾਈਨਲ ਖੇਡੇਗਾ।


