22.1 C
Jalandhar
Thursday, October 17, 2024
spot_img

ਮੰਗਾਂ ਮੰਨੇ ਜਾਣ ਦੇ ਭਰੋਸੇ ਮਗਰੋਂ ਡਿਊਟੀ ’ਤੇ ਪਰਤੇ ਡਾਕਟਰ

ਚੰਡੀਗੜ੍ਹ : ਹਰਿਆਣਾ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਹੜਤਾਲ ’ਤੇ ਚੱਲ ਰਹੇ ਸੂਬੇ ਦੇ ਸਰਕਾਰੀ ਡਾਕਟਰਾਂ ਨੇ ਸ਼ਨੀਵਾਰ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਅਤੇ ਵਾਪਸ ਕੰਮ ’ਤੇ ਪਰਤ ਆਏ।
ਹੜਤਾਲ ਦੀ ਅਗਵਾਈ ਕਰ ਰਹੇ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਾਜੇਸ਼ ਖਿਆਲਿਆ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਡਾਕਟਰਾਂ ਦੇ ਨੁਮਾਇੰਦਿਆਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਮਿਤ ਅਗਰਵਾਲ ਵਿਚਾਲੇ ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਤੋਂ ਬਾਅਦ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ।
ਉਨ੍ਹਾ ਕਿਹਾ ਕਿ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਮੰਨ ਲਈਆਂ ਹਨ ਅਤੇ 15 ਅਗਸਤ ਤੋਂ ਪਹਿਲਾਂ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।

Related Articles

LEAVE A REPLY

Please enter your comment!
Please enter your name here

Latest Articles