ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀ, ਕਾਬੂ

0
150

ਬਟਾਲਾ : ਬਟਾਲਾ ਪੁਲਸ ਨੇ ਸ਼ਨੀਵਾਰ ਸਵੇਰੇ ਕਰੀਬ ਤਿੰਨ ਘੰਟਿਆਂ ਦੀ ਜੱਦੋ-ਜਹਿਦ ਨਾਲ ਦੁਵੱਲੀ ਗੋਲੀਬਾਰੀ ਤੋਂ ਬਾਅਦ ਜ਼ਖ਼ਮੀ ਹਾਲਤ ’ਚ ਇੱਕ ਗੈਂਗਸਟਰ ਨੂੰ ਕਾਬੂ ਕੀਤਾ।ਬਟਾਲਾ ਨੇੜਲੇ ਪਿੰਡ ਲੌਂਗੋਵਾਲ ਦੇ ਖੇਤਾਂ ’ਚ ਹੋਏ ਮੁਕਾਬਲੇ ਦੌਰਾਨ ਪੁਲਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ।ਇਸ ਮੁਕਾਬਲੇ ਦੌਰਾਨ ਉਕਤ ਗੈਂਗਸਟਰ ਜ਼ਖ਼ਮੀ ਹੋ ਗਿਆ ਅਤੇ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾ ਦਿੱਤਾ। ਐੱਸ ਐੱਸ ਪੀ ਬਟਾਲਾ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਗੈਂਗਸਟਰ ਮਲਕੀਤ ਸਿੰਘ ਉਹ ਹੈ, ਜਿਸ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਸੁਨਿਆਰੇ ਤੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਸ਼ੁੱਕਰਵਾਰ ਦੇਸਰਾਜ ਜਿਊਲਰਜ਼ ਦੀ ਦੁਕਾਨ ’ਚ ਗੋਲੀਆਂ ਚਲਾਈਆਂ ਸਨ। ਪੁਲਸ ਨੇ ਸੀ ਸੀ ਟੀ ਵੀ ਫੁਟੇਜ ਤੋਂ ਉਕਤ ਗੈਂਗਸਟਰ ਦੀ ਪਛਾਣ ਕੀਤੀ ਅਤੇ ਸ਼ਨੀਵਾਰ ਸਵੇਰੇ ਹੀ ਪੁਲਸ ਨੂੰ ਸੂਚਨਾ ਮਿਲੀ ਕਿ ਉਕਤ ਗੈਂਗਸਟਰ ਬਟਾਲਾ ਨੇੜੇ ਗੱਡੀ ’ਚ ਘੁੰਮ ਰਿਹਾ ਹੈ, ਜਿਸ ’ਤੇ ਪੁਲਸ ਨੇ ਉਸ ਦਾ ਪਿੱਛਾ ਕਰਦਿਆਂ ਉਸ ਨੂੰ ਲੌਂਗੋਵਾਲ ਦੇ ਨੇੜੇ ਪਿੰਡ ਦੇ ਖੇਤਾਂ ’ਚ ਘੇਰ ਲਿਆ ਅਤੇ ਕਰੀਬ ਤਿੰਨ ਘੰਟੇ ਦੇ ਝੋਨੇ ਦੇ ਖੇਤਾਂ ’ਚ ਹੋਏ ਮੁਕਾਬਲੇ ਦੌਰਾਨ ਉਸ ਨੂੰ ਗਿ੍ਰਫਤਾਰ ਕਰ ਲਿਆ। ਐੱਸ ਐੱਸ ਪੀ ਨੇ ਦੱਸਿਆ ਕਿ ਗੈਂਗਸਟਰ ਨੂੰ ਗੋਲੀ ਲੱਗੀ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਡਾਕਟਰਾਂ ਵੱਲੋਂ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here