35.2 C
Jalandhar
Friday, October 18, 2024
spot_img

ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਸਮੇਤ ਅੱਠ ਗਿ੍ਰਫ਼ਤਾਰ

ਜਲੰਧਰ (ਸ਼ੈਲੀ ਐਲਬਰਟ)
ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਭਾਰੀ ਮਾਤਰਾ ਸਮੇਤ ਕਾਬੂ ਕੀਤਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਪੁਲਸ ਨੇ ਇੱਕ ਇਤਲਾਹ ਦੇ ਆਧਾਰ ’ਤੇ ਜਗਰੂਪ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਜਾਮਾਰਾਏ, ਜ਼ਿਲ੍ਹਾ ਤਰਨ ਤਾਰਨ ਅਤੇ ਭਵਜੋਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਧੋਗੜੀ ਨੂੰ ਜ਼ਿਲ੍ਹਾ ਜਲੰਧਰ, ਜੋ ਕਿ ਨਜਾਇਜ਼ ਅਸਲਾ ਵੇਚਣ ਦਾ ਧੰਦਾ ਕਰ ਰਹੇ ਸਨ, ਨੂੰ ਰੇਲਵੇ ਕਲੋਨੀ, ਜਲੰਧਰ ਕੋਲ ਇੱਕ ਕਾਰ ਸਮੇਤ ਕਾਬੂ ਕੀਤਾ ਗਿਆ। ਉਨ੍ਹਾ ਦੱਸਿਆ ਕਿ ਇਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ ਅਤੇ ਪੁੱਛਗਿੱਛ ਦੌਰਾਨ ਜਗਰੂਪ ਸਿੰਘ ਨੇ ਕਬੂਲ ਕੀਤਾ ਕਿ ਮੁਲਜ਼ਮ ਰਵਿੰਦਰ ਸਿੰਘ ਵਾਸੀ ਮਕਾਨ ਨੰਬਰ 1510 ਗਲੀ ਨੰਬਰ 1 ਕਰਤਾਰ ਨਗਰ ਛੇਹਰਟਾ, ਜ਼ਿਲ੍ਹਾ ਅੰਮਿ੍ਰਤਸਰ ਅਤੇ ਅਨਿਲ ਗੁਪਤਾ ਉਰਫ਼ ਕਾਲੀ ਗੰਗਸਰ ਬਾਜ਼ਾਰ ਕਰਤਾਰਪੁਰ, ਜਲੰਧਰ ਵੀ ਇਸ ਰੈਕੇਟ ’ਚ ਸ਼ਾਮਲ ਸਨ, ਨੂੰ ਗਿ੍ਰਫਤਾਰ ਕਰ ਲਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਰਵਿੰਦਰ ਸਿੰਘ ਨੇ ਆਪਣੇ ਸੰਬੰਧਾਂ ਦਾ ਖੁਲਾਸਾ ਬਿਕਰਮਜੀਤ ਸਿੰਘ ਵਾਸੀ ਪਿੰਡ ਗੁਮਾਨਪੁਰ, ਅੰਮਿ੍ਰਤਸਰ ਨਾਲ ਕੀਤਾ।ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਬਾਅਦ ਛਾਪੇਮਾਰੀ ਕਰਕੇ ਬਿਕਰਮ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ 100460 ਨਸ਼ੀਲੀਆਂ ਗੋਲੀਆਂ ਅਤੇ 4320 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਤਫਤੀਸ਼ ਦੌਰਾਨ ਬਿਕਰਮ ਦੇ ਸੰਬੰਧ ਤਰਸੇਮ ਸਿੰਘ ਉਰਫ ਤੋਤਾ ਵਾਸੀ ਪਿੰਡ ਵਡਾਲੀ, ਅੰਮਿ੍ਰਤਸਰ ਅਤੇ ਸੁਮਿਤ ਚੋਲੇ ਉਰਫ ਬਾਬੁਲ ਉਰਫ ਰਾਘਵ ਵਾਸੀ ਮਕਾਨ ਨੰਬਰ 102 ਸੈਕਟਰ 6 ਜੈਨ ਮੰਦਰ ਪੁਲਸ ਚੌਕੀ ਸਿਕੰਦਰ ਥਾਣਾ ਜਗਦੀਸ਼ਪੁਰਾ, ਜ਼ਿਲ੍ਹਾ ਆਗਰਾ, ਯੂ ਪੀ ਸਾਹਮਣੇ ਆਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਗਿ੍ਰਫਤਾਰ ਕਰ ਲਿਆ ਗਿਆ। ਕਥਿਤ ਦੋਸ਼ੀ ਰਵਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਨੇ ਦਿੱਤੇ ਇਕਬਾਲੀਆ ਬਿਆਨ ਅਨੁਸਾਰ ਪ੍ਰਤਾਪ ਸਿੰਘ ਵਾਸੀ ਅਚਿੰਤ ਕੋਟ ਡਾਕਖਾਨਾ ਹੁਸ਼ਿਆਰ ਨਗਰ ਥਾਣਾ ਘਰਿੰਡਾ ਜ਼ਿਲ੍ਹਾ ਅੰਮਿ੍ਰਤਸਰ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਕੋਲੋਂ 6400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।

Related Articles

LEAVE A REPLY

Please enter your comment!
Please enter your name here

Latest Articles