1.07 ਕਰੋੜ ਦੀ ਡਰੱਗ ਮਨੀ ਸਣੇ ਦੋ ਗਿ੍ਰਫਤਾਰ

0
185

ਅੰਮਿ੍ਰਤਸਰ (ਨਰਿੰਦਰਜੀਤ ਸਿੰਘ)
ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਨੇ ਵਿਦੇਸ਼ ਅਧਾਰਤ ਦੋ ਵੱਡੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਦੋ ਗੁਰਗਿਆਂ ਨੂੰ ਗਿ੍ਰਫ਼ਤਾਰ ਕਰਕੇ 1.07 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਡੀ ਜੀ ਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਬਾਗ ਸਿੰਘ ਵਾਸੀ ਪਿੰਡ ਲੌਹਕਾ, ਤਰਨ ਤਾਰਨ ਅਤੇ ਕਮਲਦੀਪ ਸਿੰਘ ਵਾਸੀ ਪੱਟੀ, ਤਰਨ ਤਾਰਨ ਵਜੋਂ ਹੋਈ ਹੈ। ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਪੈਸੇ ਗਿਣਨ ਵਾਲੀ ਮਸ਼ੀਨ ਅਤੇ ਦੋ ਮੋਬਾਇਲ ਫ਼ੋਨ ਬਰਾਮਦ ਕੀਤੇ ਅਤੇ ਉਨ੍ਹਾਂ ਦੀ ਮਾਰੂਤੀ ਸਵਿਫ਼ਟ ਕਾਰ ਵੀ ਜ਼ਬਤ ਕੀਤੀ ਹੈ।
ਕਾਊਂਟਰ ਇੰਟੈਲੀਜੈਂਸ ਅੰਮਿ੍ਰਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਵਿਦੇਸ਼ ਅਧਾਰਤ ਨਸ਼ਾ ਤਸਕਰ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਸੂਬੇ ਭਰ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੰਡ ਵਿੱਚ ਸ਼ਾਮਲ ਸੰਗਠਿਤ ਅਪਰਾਧ ਦਾ ਨੈੱਟਵਰਕ ਚਲਾ ਰਹੇ ਹਨ ਅਤੇ ਉਨ੍ਹਾਂ ਆਪਣੇ ਗੁਰਗਿਆਂ ਨੂੰ ਡਰੱਗ ਮਨੀ ਇਕੱਤਰ ਕਰਨ ਅਤੇ ਇਹ ਪੈਸੇ ਹਵਾਲਾ ਰੂਟ ਜ਼ਰੀਏ ਉਨ੍ਹਾਂ ਨੂੰ ਭੇਜਣ ਦਾ ਕੰਮ ਸੌਂਪਿਆ ਹੈ। ਪੁਲਸ ਟੀਮਾਂ ਨੇ ਦਿਲਬਾਗ ਸਿੰਘ ਅਤੇ ਕਮਲਦੀਪ ਸਿੰਘ ਨੂੰ ਫਤਿਹਗੜ੍ਹ ਚੂੜੀਆਂ ਰੋਡ, ਅੰਮਿ੍ਰਤਸਰ ਵਿਖੇ ਕਿਰਾਏ ਦੇ ਮਕਾਨ ਤੋਂ ਗਿ੍ਰਫ਼ਤਾਰ ਕਰ ਲਿਆ।
ਪਤਾ ਲੱਗਾ ਹੈ ਕਿ ਗਿ੍ਰਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਇਨ�ਿਪਟਡ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਇਕੱਤਰ ਕੀਤੀ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਉਨ੍ਹਾਂ ਨੂੰ ਹਵਾਲਾ ਰੂਟ ਰਾਹੀਂ ਭੇਜਣੀ ਸੀ।ਉਨ੍ਹਾ ਕਿਹਾ ਕਿ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੋਵੇਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਕਈ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਹਨ।ਇਸ ਮਾਮਲੇ ਵਿੱਚ ਅਗਲੇ-ਪਿਛਲੇ ਸੰਬੰੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here