25.4 C
Jalandhar
Friday, October 18, 2024
spot_img

ਸਾਬਕਾ ਮਿਸਿਜ਼ ਚੰਡੀਗੜ੍ਹ ਧੋਖਾਧੜੀ ਦੇ ਦੋਸ਼ ’ਚ ਗਿ੍ਰਫਤਾਰ

ਚੰਡੀਗੜ੍ਹ : ਪੰਜਾਬ ਪੁਲਸ ਨੇ ਧੋਖਾਧੜੀ ਦੇ ਮਾਮਲੇ ’ਚ ਚੰਡੀਗੜ੍ਹ ਦੀ ਰਹਿਣ ਵਾਲੀ ਅਰਪਨਾ ਸਗੋਤਰਾ ਤੇ ਉਸ ਦੇ ਪੁੱਤਰ ਕੁਨਾਲ ਨੂੰ ਗਿ੍ਰਫਤਾਰ ਕੀਤਾ ਹੈ। ਪੇਸ਼ੇ ਤੋਂ ਵਕੀਲ ਅਰਪਨਾ ਨੇ 2019 ’ਚ 40 ਸਾਲ ਤੋਂ ਉਪਰ ਉਮਰ ਵਰਗ ’ਚ ਮਿਸਿਜ਼ ਚੰਡੀਗੜ੍ਹ ਦਾ ਖਿਤਾਬ ਜਿੱਤਿਆ ਸੀ।
ਪੁਲਸ ਨੇ ਇਨ੍ਹਾਂ ਕੋਲੋਂ 500 ਗ੍ਰਾਮ ਸੋਨੇ ਦੇ ਬਿਸਕੁਟ, 7 ਲੱਖ ਰੁਪਏ ਨਕਦ ਅਤੇ ਇੱਕ ਫੋਰਡ ਕਾਰ ਵੀ ਬਰਾਮਦ ਕੀਤੀ ਹੈ। ਪੁਲਸ ਅਰਪਨਾ ਦੇ ਪਤੀ ਸੰਜੇ ਨੂੰ ਪਹਿਲਾਂ ਹੀ ਗਿ੍ਰਫਤਾਰ ਕਰ ਚੁੱਕੀ ਹੈ। ਮੁਹਾਲੀ ਦੀ ਫੇਜ਼ 11 ਪੁਲਸ ਅਨੁਸਾਰ ਉਸ ਖਿਲਾਫ ਧੋਖਾਧੜੀ ਦੇ 25 ਕੇਸ ਦਰਜ ਹਨ। ਉਸ ਨੇ 2.5 ਤੋਂ 3 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਐੱਸ ਐੱਚ ਓ ਗਗਨਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਧੋਖਾਧੜੀ ਦੇ ਮਾਮਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਅਰਪਨਾ ਨੇ ਆਪਣੇ ਪਤੀ ਸੰਜੇ ਨਾਲ ਮਿਲ ਕੇ ਸੈਕਟਰ 105 ’ਚ ਇਮੀਗ੍ਰੇਸ਼ਨ ਦਫਤਰ ਖੋਲ੍ਹਿਆ ਹੋਇਆ ਸੀ। ਇਹ ਲੋਕਾਂ ਤੋਂ ਪੈਸੇ ਲੈ ਲੈਂਦੇ ਸਨ, ਪਰ ਉਨ੍ਹਾਂ ਨੂੰ ਵਿਦੇਸ਼ ਨਹੀਂ ਭੇਜਿਆ ਜਾਂਦਾ ਸੀ। ਕਈ ਲੋਕਾਂ ਨੇ ਇਨ੍ਹਾਂ ਖਿਲਾਫ ਮਾਮਲੇ ਦਰਜ ਕਰਵਾਏ ਹਨ।
ਜਾਂਚ ’ਚ ਸਾਹਮਣੇ ਆਇਆ ਹੈ ਕਿ ਅਰਪਨਾ ਸਗੋਤਰਾ ਅਤੇ ਉਸ ਦਾ ਪਤੀ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਫਸਾ ਲੈਂਦੇ ਸਨ ਤੇ ਫਿਰ ਉਨ੍ਹਾਂ ਨੂੰ ਦਫ਼ਤਰ ਬੁਲਾ ਕੇ ਪੈਸੇ ਲੈਂਦੇ ਸਨ ਤੇ ਬਾਅਦ ’ਚ ਸਾਰੇ ਪੈਸੇ ਗਬਨ ਕਰ ਜਾਂਦੇ ਸਨ। ਜੇ ਕੋਈ ਪੈਸੇ ਮੰਗਦਾ ਤਾਂ ਉਸ ਨੂੰ ਧਮਕੀ ਦਿੰਦੇ ਸਨ। ਜਦੋਂ ਧੋਖਾਧੜੀ ਦਾ ਸ਼ਿਕਾਰ ਹੋਣ ਵਾਲਿਆਂ ਦੀ ਗਿਣਤੀ ਵਧੀ ਤਾਂ ਉਹ ਥਾਣੇ ਪਹੁੰਚ ਗਏ।
ਜਾਂਚ ’ਚ ਇਹ ਵੀ ਸਾਹਮਣੇ ਆਇਆ ਹੈ ਕਿ ਅਰਪਨਾ ਸਗੋਤਰਾ ਨੇ ਧੋਖਾਧੜੀ ਦੇ ਪੈਸਿਆਂ ਨਾਲ ਸੋਨੇ ਦੇ ਬਿਸਕੁਟ ਖਰੀਦੇ ਸਨ। ਅਰਪਨਾ ਖਿਲਾਫ ਸੋਹਾਣਾ ਥਾਣੇ ’ਚ ਜ਼ਿਆਦਾਤਰ ਕੇਸ ਦਰਜ ਹੋਏ ਹਨ। ਜ਼ਿਆਦਾਤਰ ਪੀੜਤ ਪੰਜਾਬ ਦੇ ਹਨ।

Related Articles

LEAVE A REPLY

Please enter your comment!
Please enter your name here

Latest Articles