ਸਰਕਾਰ ਨੇ ਨੌਜਵਾਨਾਂ, ਕਿਸਾਨਾਂ ਤੇ ਗਰੀਬਾਂ ਨੂੰ ਚੱਕਰਵਿਊ ’ਚ ਫਸਾਇਆ : ਰਾਹੁਲ

0
169

ਨਵੀਂ ਦਿੱਲੀ : ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਹਿੰਦੁਸਤਾਨ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬਾਂ ਨੂੰ ਅਭਿਮੰਨਿਊ ਵਾਂਗ ਚੱਕਰਵਿਊ ਵਿਚ ਫਸਾ ਦਿੱਤਾ ਗਿਆ ਹੈ। ਉਨ੍ਹਾ ਸੋਮਵਾਰ ਲੋਕ ਸਭਾ ਵਿਚ ਕੇਂਦਰੀ ਬਜਟ ’ਤੇ ਚਰਚਾ ਵਿਚ ਹਿੱਸਾ ਲੈਂਦਿਆਂ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਛੇ ਜਣਿਆਂ ਨੇ ਅਭਿਮੰਨਿਊ ਨੂੰ ਚੱਕਰਵਿਊ ’ਚ ਫਸਾ ਕੇ ਮਾਰਿਆ ਸੀ, ਚੱਕਰਵਿਊ ਦਾ ਦੂਜਾ ਨਾਂਅ ਹੈ ‘ਪਦਮਾਵਿਊ’, ਜੋ ਕਮਲ ਦੇ ਫੁੱਲ ਦੇ ਆਕਾਰ ਦਾ ਹੁੰਦਾ ਹੈ, ਜਿਸ ਵਿਚ ਡਰ ਅਤੇ ਹਿੰਸਾ ਹੁੰਦੀ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਚਾਰ ਹੋਰ ਵਿਅਕਤੀਆਂ ਦਾ ਨਾਂਅ ਲਿਆ, ਜਿਨ੍ਹਾਂ ’ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਤਰਾਜ਼ ਜਤਾਇਆ।
ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਜਿਸ ਤਰ੍ਹਾਂ ਸੈਨਾ ਦੇ ਜਵਾਨਾਂ ਨੂੰ ਅਗਨੀਪੱਥ ਦੇ ਚੱਕਰਵਿਊ ਵਿਚ ਫਸਾਇਆ ਗਿਆ ਹੈ, ਉਸ ਤਰ੍ਹਾਂ ਕੇਂਦਰ ਸਰਕਾਰ ਨੇ ਪੂਰੇ ਹਿੰਦੁਸਤਾਨ ਨੂੰ ਫਸਾ ਦਿੱਤਾ ਹੈ। ਉਨ੍ਹਾ ਕਿਹਾ ਕਿ ਅੰਨਦਾਤਾ ਨੇ ਚੱਕਰਵਿਊ ਤੋਂ ਨਿਕਲਣ ਲਈ ਐੱਮ ਐੱਸ ਪੀ ਦੀ ਮੰਗ ਕੀਤੀ ਸੀ, ਪਰ ਐੱਮ ਐੱਸ ਪੀ ਨਹੀਂ ਦਿੱਤੀ ਗਈ। ਰਾਹੁਲ ਗਾਂਧੀ ਨੇ ਇੰਡੀਆ ਗੱਠਜੋੜ ਵੱਲੋਂ ਬੋਲਦਿਆਂ ਕਿਹਾ ਕਿ ਅਸੀਂ ਐੱਮ ਐੱਸ ਪੀ ਦੀ ਕਾਨੂੰਨੀ ਗਾਰੰਟੀ ਦੇਵਾਂਗੇ।

LEAVE A REPLY

Please enter your comment!
Please enter your name here