ਜ਼ਿਲ੍ਹਾ ਸੰਗਰੂਰ ’ਚ ਅੱਜ ਛੁੱਟੀ

0
128

ਸੰਗਰੂਰ (ਪ੍ਰਵੀਨ ਸਿੰਘ)-ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸੁਨਾਮ/ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰੀ ਸਮਾਗਮ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਘੋਸ਼ਿਤ ਕੀਤੀ ਹੈ, ਤਾਂ ਜੋ ਲੋਕ ਇਸ ਸਮਾਰੋਹ ਵਿੱਚ ਭਾਗ ਲੈ ਸਕਣ। ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ, ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।

LEAVE A REPLY

Please enter your comment!
Please enter your name here