ਬੀਬੀ ਜਗੀਰ ਕੌਰ ਸਣੇ 8 ਆਗੂ ਅਕਾਲੀ ਦਲ ’ਚੋਂ ਕੱਢੇ

0
231

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੰਗਲਵਾਰ ਬੀਬੀ ਜਗੀਰ ਕੌਰ ਸਣੇ 8 ਆਗੂਆਂ ਦੀ ਪਾਰਟੀ-ਵਿਰੋਧੀ ਸਰਗਰਮੀਆਂ ਦੇ ਦੋਸ਼ ਵਿਚ ਮੈਂਬਰਸ਼ਿਪ ਖਤਮ ਕਰ ਦਿੱਤੀ। ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਹੋਈ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਨੇ ਬੀਬੀ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਵਡਾਲਾ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਤੇ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਕੀਤਾ। ਇਨ੍ਹਾਂ ਤੋਂ ਇਲਾਵਾ ਨਕੋਦਰ, ਭੁਲੱਥ, ਘਨੌਰ, ਸਨੌਰ, ਸਮਾਣਾ, ਗੜ੍ਹਸ਼ੰਕਰ ਤੇ ਰਾਜਪੁਰਾ ਦੇ ਹਲਕਾ ਇੰਚਾਰਜ ਵੀ ਕੱਢ ਦਿੱਤੇ ਗਏ ਹਨ।

LEAVE A REPLY

Please enter your comment!
Please enter your name here