ਜੀਵਨ ਤੇ ਮੈਡੀਕਲ ਬੀਮਾ ਪ੍ਰੀਮੀਅਮਾਂ ’ਤੇ 18 ਫੀਸਦੀ ਜੀ ਐੱਸ ਟੀ ਹਟਾਈ ਜਾਵੇ : ਗਡਕਰੀ

0
86

ਨਵੀਂ ਦਿੱਲੀ : ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਜੀਵਨ ਤੇ ਮੈਡੀਕਲ ਬੀਮਾ ਪ੍ਰੀਮੀਅਮਾਂ ’ਤੇ 18 ਫੀਸਦੀ ਦੀ ਦਰ ਨਾਲ ਜੀ ਐੱਸ ਟੀ ਹਟਾਉਣ ਦੀ ਅਪੀਲ ਕੀਤੀ ਹੈ। ਵਿੱਤ ਮੰਤਰੀ ਨੂੰ ਲਿਖੇ ਪੱਤਰ ’ਚ ਗਡਕਰੀ ਨੇ ਨਾਗਪੁਰ ਡਵੀਜ਼ਨਲ ਲਾਈਫ ਇਸ਼ੋੋਰੈਂਸ ਕਾਰਪੋਰੇਸ਼ਨ ਐਂਪਲਾਈਜ਼ ਯੂਨੀਅਨ ਦੀਆਂ ਚਿੰਤਾਵਾਂ ਨੂੰ ਚੁੱਕਿਆ, ਜਿਸ ਨੇ ਬੀਮਾ ਉਦਯੋਗ ਦੇ ਮੁੱਦਿਆਂ ਸੰਬੰਧੀ ਉਨ੍ਹਾ ਨੂੰ ਮੰਗ-ਪੱਤਰ ਦਿੱਤਾ ਸੀ। ਇਸ ਮੰਗ ਪੱਤਰ ਦਾ ਹਵਾਲਾ ਦਿੰਦਿਆਂ ਗਡਕਰੀ ਨੇ ਕਿਹਾ-ਜੀਵਨ ਬੀਮਾ ਪ੍ਰੀਮੀਅਮ ’ਤੇ ਜੀ ਐੱਸ ਟੀ ਲਗਾਉਣਾ ਜੀਵਨ ਦੀਆਂ ਬੇਯਕੀਨੀਆਂ ’ਤੇ ਟੈਕਸ ਲਗਾਉਣ ਦੇ ਬਰਾਬਰ ਹੈ। ਕਰਮਚਾਰੀ ਯੂਨੀਅਨ ਦਾ ਮੰਨਣਾ ਹੈ ਕਿ ਵਿਅਕਤੀ ਆਪਣੇ ਪਰਵਾਰ ਨੂੰ ਸੁਰੱਖਿਆ ਦੇਣ ਲਈ ਆਪਣਾ ਬੀਮਾ ਕਰਵਾਉਂਦਾ ਹੈ। ਇਸ ਲਈ ਬੀਮਾ ਪ੍ਰੀਮੀਅਮ ’ਤੇ ਟੈਕਸ ਨਹੀਂ ਲਗਾਇਆ ਜਾਣਾ ਚਾਹੀਦਾ ਹੈ।

LEAVE A REPLY

Please enter your comment!
Please enter your name here