26.9 C
Jalandhar
Thursday, November 21, 2024
spot_img

ਭਾਜਪਾ ਦੇ ਜ਼ਹਿਰੀਲੇ ਪ੍ਰਚਾਰ ਦਾ ਡੰਗ ਕੱਢਣਾ ਹੀ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ : ਅਰਸ਼ੀ

ਮਾਨਸਾ, (ਆਤਮਾ ਸਿੰਘ ਪਮਾਰ )-ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਇਕਾਈ ਮਾਨਸਾ ਵੱਲੋਂ ਸ਼ਹੀਦ ਊਧਮ ਸਿੰਘ ਸੁਨਾਮ ਦੀ 84ਵੇਂ ਸ਼ਹੀਦੀ ਦਿਵਸ ਮੌਕੇ ਕਾਨਫਰੰਸ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰੋਗਰਾਮ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਹੋਇਆ । ਕਾਨਫਰੰਸ ਮੌਕੇ ਸੰਬੋਧਨ ਕਰਦਿਆਂ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਦੇਸ਼ ਵਿੱਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਆਪਣੇ ਜ਼ਹਿਰੀਲੇ ਪ੍ਰਚਾਰ ਤੇ ਪ੍ਰਸਾਰ ਸਦਕਾ ਦੇਸ਼ ਦੇ ਸੰਵਿਧਾਨ ਨੂੰ ਖੇਰੂੰ-ਖੇਰੂੰ ਕਰਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਤੋੜਿਆ ਜਾ ਰਿਹਾ ਹੈ, ਜਿਸ ਕਾਰਨ ਆਪਸੀ ਭਾਈਚਾਰਕ ਸਾਂਝ ਟੁੱਟ ਰਹੀ ਹੈ ਤੇ ਦੇਸ਼ ਦਾ ਅਮਨ-ਕਾਨੂੰਨ ਪੂਰੀ ਤਰ੍ਹਾਂ ਖ਼ਤਰੇ ਵਿੱਚ ਹੈ। ਉਹਨਾ ਕਿਹਾ ਕਿ ਭਾਜਪਾ ਦੇ ਜ਼ਹਿਰੀਲੇ ਡੰਗ ਨੂੰ ਕੱਢਣਾ ਹੀ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਦੋਂ ਕਿ ਸਾਡੇ ਕੌਮੀ ਸ਼ਹੀਦਾਂ ਵੱਲੋਂ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ। ਸ਼ਹੀਦ ਊਧਮ ਸਿੰਘ ਸੁਨਾਮ ਨੇ ਭਾਈਚਾਰਕ ਸਾਂਝ ਤੇ ਏਕਤਾ ਦੇ ਪ੍ਰਤੀਕ ਹੋਣ ਲਈ ਰਾਮ ਮੁਹੰਮਦ ਸਿੰਘ ਆਜ਼ਾਦ ਦਾ ਨਾਂਅ ਦੇ ਕੇ ਫਿਰਕਾਪ੍ਰਸਤ ਤਾਕਤਾਂ ਨੂੰ ਭਾਂਜ ਦਿੱਤੀ ਸੀ। ਉਨ੍ਹਾ ਕਿਹਾ ਕਿ ਨੌਜਵਾਨ ਵਰਗ ਨੂੰ ਆਪਣੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਥੇਬੰਦ ਹੋਣਾ ਸਮੇਂ ਦੀ ਮੁੱਖ ਲੋੜ ਹੈ।
ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ �ਿਸ਼ਨ ਚੌਹਾਨ ਅਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਨੌਜਵਾਨ ਵਰਗ, ਜੋ ਦੇਸ਼ ਦਾ ਭਵਿੱਖ ਹੈ, ਨੂੰ ਬਚਾਉਣ ਲਈ ਰੁਜ਼ਗਾਰ ਗਰੰਟੀ ਕਾਨੂੰਨ ਦੀ ਮੰਗ ਕੀਤੀ।ਕਾਨਫਰੰਸ ਮੌਕੇ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋਂ, ਸੀ ਪੀ ਆਈ ਦੇ ਸਬ-ਡਵੀਜ਼ਨ ਬੁਢਲਾਡਾ ਦੇ ਸਕੱਤਰ ਵੇਦ ਪ੍ਰਕਾਸ਼ ਬੁਢਲਾਡਾ, ਸ਼ਹਿਰੀ ਪ੍ਰਧਾਨ ਰਤਨ ਭੋਲਾ, ਏਟਕ ਆਗੂ ਕਰਨੈਲ ਸਿੰਘ ਭੀਖੀ, ਇਸਤਰੀ ਸਭਾ ਦੇ ਮਨਜੀਤ ਕੌਰ ਗਾਮੀਵਾਲਾ, ਖੇਤ ਮਜ਼ਦੂਰ ਸਭਾ ਦੇ ਸੀਤਾ ਰਾਮ ਗੋਬਿੰਦਪੁਰਾ, ਪੇਂਟਰ ਯੂਨੀਅਨ ਦੇ ਜੀਤ ਰਾਮ, ਬਲਵਿੰਦਰ ਸਿੰਘ, ਪਵਨ ਕੁਮਾਰ, ਸੁਖਦੇਵ ਸਿੰਘ ਪੰਧੇਰ, ਕਪੂਰ ਸਿੰਘ ਕੋਟ ਲੱਲੂ, ਦੇਸ ਰਾਜ, ਬਲਵਿੰਦਰ ਸਿੰਘ ਕੋਟ ਧਰਮੂ, ਵਿਦਿਆਰਥੀ ਆਗੂ ਪੁਸ਼ਪਿੰਦਰ ਚੌਹਾਨ, ਨਿਰਮਲ ਸਿੰਘ ਮਾਨਸਾ ਤੇ ਗੁਰਦਿਆਲ ਸਿੰਘ ਦਲੇਲ ਸਿੰਘ ਵਾਲਾ ਆਦਿ ਆਗੂਆਂ ਨੇ ਸੰਬੋਧਨ ਕੀਤਾ।

Related Articles

LEAVE A REPLY

Please enter your comment!
Please enter your name here

Latest Articles