18.3 C
Jalandhar
Thursday, November 21, 2024
spot_img

ਬਿਭਵ ਕੁਮਾਰ ’ਤੇ ਸੁਪਰੀਮ ਕੋਰਟ ਦੀ ਸਖਤ ਟਿੱਪਣੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ’ਤੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਹਮਲਾ ਕਰਨ ਵਾਲੇ ਕੇਜਰੀਵਾਲ ਦੇ ਨਿੱਜੀ ਸਕੱਤਰ ਬਿਭਵ ਕੁਮਾਰ ਨੂੰ ਲੰਮੇ ਹੱਥੀਂ ਲੈਂਦਿਆਂ ਉਸ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੂੰ ਸਵਾਲ ਕੀਤਾ ਕਿ ਕੀ ਇਸ ਤਰ੍ਹਾਂ ਦੇ ਗੁੰਡੇ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕੰਮ ਕਰਨਾ ਚਾਹੀਦਾ ਹੈ?
ਜਸਟਿਸ ਸੂਰੀਆ ਕਾਂਤ, ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਉੱਜਲ ਭੂਯਨ ਦੀ ਬੈਂਚ ਨੇ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅਗਲੇ ਬੁੱਧਵਾਰ ਲਈ ਤੈਅ ਕਰਦਿਆਂ ਸੀਨੀਅਰ ਵਕੀਲ ਸਿੰਘਵੀ ਨੂੰ ਕਿਹਾ ਕਿ ਉਹ ਦਿੱਲੀ ਹਾਈ ਕੋਰਟ ਵੱਲੋਂ ਰਿਕਾਰਡ ਕੀਤੇ ਇਸ ਘਟਨਾ ਦੇ ਵੇਰਵਿਆਂ ਤੋਂ ਹੈਰਾਨ ਹੈ। ਕੁਮਾਰ ਨੇ ਦਿੱਲੀ ਹਾਈ ਕੋਰਟ ਵੱਲੋਂ ਉਸ ਨੂੰ ਜ਼ਮਾਨਤ ਨਾ ਦੇਣ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਸ ਉੱਤੇ ਲੱਗੇ ਦੋਸ਼ ਝੂਠੇ ਹਨ। ਉਸ ਨੇ ਏਨੀ ਗੱਲ ਵੀ ਕਹੀ ਕਿ ਜਾਂਚ ਮੁਕੰਮਲ ਹੋ ਚੁੱਕੀ ਹੈ, ਜਿਸ ਕਰਕੇ ਉਸ ਦੀ ਹਿਰਾਸਤ ਦੀ ਹੁਣ ਹੋਰ ਲੋੜ ਨਹੀਂ। ਸੁਪਰੀਮ ਕੋਰਟ ਨੇ ਕੁਮਾਰ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਚ ਨੇ ਸਿੰਘਵੀ ਨੂੰ ਸਵਾਲ ਕੀਤਾਕੀ ਸੀ ਐੱਮ ਦੀ ਰਿਹਾਹਿਸ਼ ਪ੍ਰਾਈਵੇਟ ਬੰਗਲਾ ਹੈ? ਕੀ ਇਸ ਤਰ੍ਹਾਂ ਦੇ ਗੁੰਡੇ ਨੂੰ ਸੀ ਐੱਮ ਦੀ ਰਿਹਾਇਸ਼ ’ਤੇ ਕੰਮ ਕਰਨਾ ਚਾਹੀਦਾ ਹੈ?

Related Articles

LEAVE A REPLY

Please enter your comment!
Please enter your name here

Latest Articles