ਮਾਰ ਕੇ ਆਪ ਵੀ ਮਰ ਗਿਆ

0
188

ਅੰਮਿ੍ਰਤਸਰ (ਜਸਬੀਰ ਸਿੰਘ ਪੱਟੀ/ਕੰਵਲਜੀਤ ਸਿੰਘ)-ਐੱਸ ਜੀ ਪੀ ਸੀ ਦੇ ਸੇਵਾਦਾਰ ਸੁਖਬੀਰ ਸਿੰਘ ਨੇ ਨਿੱਜੀ ਰੰਜਿਸ਼ ਤਹਿਤ ਅਕਾਊਂਟ ਵਿਭਾਗ ਦੇ ਕਰਮਚਾਰੀ ਦਰਬਾਰਾ ਸਿੰਘ ’ਤੇ ਸਾਥੀਆਂ ਸਮੇਤ ਕਿਰਪਾਨ ਨਾਲ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਦੁਪਹਿਰ ਦਾ ਖਾਣਾ ਖਾ ਰਿਹਾ ਸੀ।
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਤੁਰੰਤ ਐਂਬੂਲੈਂਸ ਰਾਹੀਂ ਉਸ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਰਤਕ ਕਰਾਰ ਦੇ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੜਤਾਲ ਕਰਨ ਤੇ ਪੁਲਸ ਨੂੰ ਕੇਸ ਦੇਣ ਦੀ ਗੱਲ ਆਖੀ ਹੈ।ਦਰਬਾਰਾ ਸਿੰਘ ਦਾ ਕਤਲ ਕਰਨ ਤੋਂ ਬਾਅਦ ਸੁਖਬੀਰ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

LEAVE A REPLY

Please enter your comment!
Please enter your name here