ਖੇਤੀ-ਮੌਸਮ ਇਕਾਈਆਂ ਬੰਦ ਕਰਨ ਦਾ ਵਿਰੋਧ

0
128

ਨਵੀਂ ਦਿੱਲੀ : ਕਾਂਗਰਸ ਨੇ ਸ਼ਨੀਵਾਰ ਦੋਸ਼ ਲਾਇਆ ਕਿ ਬਲਾਕ ਪੱਧਰ ’ਤੇ ਕਿਸਾਨਾਂ ਨੂੰ ਮੁਫਤ ਮੌਸਮ ਐਡਵਾਈਜ਼ਰੀ ਸੇਵਾਵਾਂ ਮੁਹੱਈਆ ਕਰ ਰਹੀਆਂ 199 ਜ਼ਿਲ੍ਹਾ ਖੇਤੀ-ਮੌਸਮ ਇਕਾਈਆਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਨੀਤੀ ਆਯੋਗ ਨੇ ਆਪਣੇ ਇਸ ਫੈਸਲੇ ਨੂੰ ਸਹੀ ਠਹਿਰਾਉਣ ਲਈ ਉਨ੍ਹਾਂ ਦੀ ਭੂਮਿਕਾ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ‘ਐੱਕਸ’ ਉੱਤੇ ਉਹ ਖਬਰ ਸਾਂਝੀ ਕੀਤੀ, ਜਿਸ ’ਚ ਦਾਅਵਾ ਕੀਤਾ ਗਿਆ ਹੈ ਕਿ ਇਸ ਸਾਲ ਮਾਰਚ ’ਚ ਖੇਤੀ ਮੌਸਮ ਵਿਗਿਆਨ ਐਡਵਾਈਜ਼ਰੀ ਦਫਤਰਾਂ ਨੂੰ ਬੰਦ ਕਰ ਦਿੱਤਾ ਗਿਆ, ਕਿਉਂਕਿ ਨੀਤੀ ਆਯੋਗ ਨੇ ਉਨ੍ਹਾਂ ਦੀ ਭੂਮਿਕਾ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਅਤੇ ਉਨ੍ਹਾਂ ਦੇ ਨਿੱਜੀਕਰਨ ਦੀ ਮੰਗ ਕੀਤੀ।

LEAVE A REPLY

Please enter your comment!
Please enter your name here