ਸੁਲਤਾਨਪੁਰ ਲੋਧੀ
(ਬਲਵਿੰਦਰ ਸਿੰਘ ਧਾਲੀਵਾਲ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਵਾਰ ਨੂੰ ਸ਼ਨੀਵਾਰ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ।
ਪਰਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਦੇ ਹੋਏ ਮੌਤ ਹੋ ਗਈ ਸੀ।
ਸੂਬਾ ਸਰਕਾਰ ਵੱਲੋਂ ਐੱਚ.ਡੀ.ਐੱਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ, ਜਦਕਿ ਪਰਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।