ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ’ਚ 23 ਮੈਂਬਰ ਸ਼ਾਮਲ ਕੀਤੇ ਗਏ ਹਨ, ਜਦਕਿ ਚਾਰ ਸਪੈਸ਼ਲ ਇਨਵਾਈਟੀ ਹੋਣਗੇ। ਇਸ ਸੰਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਵਰਕਿੰਗ ਕਮੇਟੀ ’ਚ ਲਿਆ।
ਨਵੀਂ ਕੋਰ ਕਮੇਟੀ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਮਨਜੀਤ ਸਿੰਘ ਜੀ ਕੇ, ਇਕਬਾਲ ਸਿੰਘ ਝੂੰਦਾਂ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐੱਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਣ ਸਿੰਘ ਠੰਡਲ ਅਤੇ ਬਲਦੇਵ ਸਿੰਘ ਖਹਿਰਾ ਸ਼ਾਮਲ ਕੀਤੇ ਗਏ ਹਨ। ਸੰਸਦ ’ਚ ਪਾਰਟੀ ਦੇ ਆਗੂ, ਯੂਥ ਅਕਾਲੀ ਦਲ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਅਤੇ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ ਮੁਖੀ ਸਪੈਸ਼ਲ ਇਨਵਾਈਟੀ ਹੋਣਗੇ।