ਪੈਰਿਸ : ਮਨਿਕਾ ਬੱਤਰਾ ਦੀ ਅਗਵਾਈ ਵਿੱਚ ਭਾਰਤ ਨੇ ਸੋਮਵਾਰ ਪੈਰਿਸ ਉਲੰਪਿਕ ਦੇ ਮਹਿਲਾ ਟੇਬਲ ਟੈਨਿਸ ਟੀਮ ਮੁਕਾਬਲੇ ਵਿੱਚ ਆਪਣੇ ਤੋਂ ਉੱਪਰਲੀ ਰੈਂਕਿੰਗ ਵਾਲੇ ਰੋਮਾਨੀਆ ਨੂੰ 3-2 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਭਾਰਤ 2-0 ਨਾਲ ਅੱਗੇ ਚੱਲ ਰਿਹਾ ਸੀ, ਪਰ ਰੋਮਾਨੀਆ ਨੇ ਵਾਪਸੀ ਕਰਦੇ ਹੋਏ 2-2 ਨਾਲ ਬਰਾਬਰੀ ਹਾਸਲ ਕਰ ਲਈ। ਫੈਸਲਾਕੁਨ ਮੈਚ ’ਚ ਮਨਿਕਾ ਨੇ ਜਿੱਤ ਦਰਜ ਕਰਦਿਆਂ ਟੀਮ ਨੂੰ ਜਿੱਤ ਦਿਵਾ ਦਿੱਤੀ। ਮਨਿਕਾ ਨੇ ਆਪਣੇ ਤੋਂ ਬਿਹਤਰ ਰੈਂਕਿੰਗ ਵਾਲੀ ਬਰਨਾਡੇਟ ਜੋਕਸ ਨੂੰ ਹਰਾਇਆ।
ਝੰਡਾਬਰਦਾਰ
ਪੈਰਿਸ : ਦੋ ਕਾਂਸੀ ਤਮਗੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੰੂ ਭਾਕਰ ਐਤਵਾਰ ਨੂੰ ਇੱਥੇ ਹੋਣ ਵਾਲੇ ਉਲੰਪਿਕ ਸਮਾਪਤੀ ਸਮਾਰੋਹ ਵਿੱਚ ਭਾਰਤ ਦੀ ਝੰਡਾਬਰਦਾਰ ਹੋਵੇਗੀ। ਭਾਰਤੀ ਉਲੰਪਿਕ ਐਸੋਸੀਏਸ਼ਨ ਦੇ ਇਕ ਅਧਿਕਾਰੀ ਨੇ ਕਿਹਾ-ਮਨੰੂ ਨੂੰ ਝੰਡਾਬਰਦਾਰ ਦੇ ਰੂਪ ਵਿੱਚ ਚੁਣਿਆ ਗਿਆ ਹੈ। ਉਸ ਨੇ ਕਾਫੀ ਵਧੀਆ ਪ੍ਰਦਰਸ਼ਨ ਕੀਤਾ ਅਤੇ ਉਹ ਇਸ ਦੀ ਹੱਕਦਾਰ ਹੈ।