ਕੇਜਰੀਵਾਲ ਦੀ ਪਟੀਸ਼ਨ ਖਾਰਜ

0
161

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਸੋਮਵਾਰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸੰਬੰਧਤ ਭਿ੍ਰਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਗਈ ਗਿ੍ਰਫ਼ਤਾਰੀ ਨੂੰ ਬਰਕਰਾਰ ਰੱਖਿਆ। ਜਸਟਿਸ ਨੀਨਾ ਬਾਂਸਲ �ਿਸ਼ਨਾ ਨੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਗਿ੍ਰਫ਼ਤਾਰੀ ਬਿਨਾਂ ਕਿਸੇ ਉਚਿਤ ਕਾਰਨ ਤੋਂ ਕੀਤੀ ਗਈ। ਹਾਈ ਕੋਰਟ ਨੇ ‘ਆਪ’ ਦੇ ਕੌਮੀ ਕਨਵੀਨਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਪਰ ਉਨ੍ਹਾ ਨੂੰ ਰਾਹਤ ਲਈ ਹੇਠਲੀ ਅਦਾਲਤ ’ਚ ਜਾਣ ਦੀ ਛੋਟ ਦੇ ਦਿੱਤੀ।ਉੱਧਰ, ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਸੁਪਰੀਮ ਕੋਰਟ ਦਾ ਰੁਖ਼ ਕਰਨਗੇ।

LEAVE A REPLY

Please enter your comment!
Please enter your name here