ਨਵੀਂ ਦਿੱਲੀ : ਇੰਡੀਆ ਗੱਠਜੋੜ ਦੀ ਅਗਵਾਈ ਹੇਠ ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਜੀਵਨ ਬੀਮਾ ਅਤੇ ਸਿਹਤ ਬੀਮਾ ’ਤੇ 18 ਫੀਸਦੀ ਜੀ ਐੱਸ ਟੀ ਵਾਪਸ ਲੈਣ ਦੀ ਮੰਗ ਕਰਦਿਆਂ ਮੰਗਲਵਾਰ ਸੰਸਦ ਭਵਨ ਦੇ ‘ਮਕਰ ਦੁਆਰ’ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਇਸ ਮੌਕੇ ਰਾਹੁਲ ਗਾਂਧੀ, ਸ਼ਰਦ ਪਵਾਰ, ਤਿ੍ਰਣਮੂਲ ਕਾਂਗਰਸ, ਸ਼ਿਵ ਸੈਨਾ (ਯੂ ਬੀ ਟੀ), ਝਾਰਖੰਡ ਮੁਕਤੀ ਮੋਰਚਾ ਸਮੇਤ ਕਈ ਦਲਾਂ ਦੇ ਸੰਸਦ ਮੈਂਬਰ ਸ਼ਾਮਲ ਹੋਏ ਅਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਜੀ ਐੱਸ ਟੀ ਖਤਮ ਕਰਨ ਬਾਰੇ ਤਖਤੀਆਂ ਫੜੀਆਂ ਹੋਈਆਂ ਸਨ। ਕਾਂਗਰਸੀ ਆਗੂ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਇਹ ਸਰਕਾਰ ਕਫਨ ਟੈਕਸ ਲਾ ਰਹੀ ਹੈ, ਜੋ ਕਿ ਸਭ ਤੋਂ ਵੱਡੀ ਲੁੱਟ ਹੈ, ਇੰਡੀਆ ਗੱਠਜੋੜ ਇਸ ਦਾ ਪੁਰਜ਼ੋਰ ਵਿਰੋਧ ਕਰੇਗਾ।