ਬਿਭਵ ਮਾਮਲੇ ’ਚ ਪੁਲਸ ਤੋਂ 21 ਤੱਕ ਜਵਾਬ ਤਲਬ

0
172

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਦਿੱਲੀ ਦੇ ਮੁੱਖ ਮੰਤਰੀ ਦੇ ਸਹਿਯੋਗੀ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਪੁਲਸ ਨੂੰ 21 ਅਗਸਤ ਤੱਕ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ।
ਬਿਭਵ ਕੁਮਾਰ ਨੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕੁੱਟਮਾਰ ਕਰਨ ਦੇ ਮਾਮਲੇ ’ਚ ਜ਼ਮਾਨਤ ਮੰਗੀ ਹੈ। ਦਿੱਲੀ ਪੁਲਸ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐੱਸ ਵੀ ਰਾਜੂ ਨੇ ਜਸਟਿਸ ਸੂਰੀਆ ਕਾਂਤ, ਦੀਪਾਂਕਰ ਦੱਤਾ ਅਤੇ ਉੱਜਲ ਭੂਯਾਨ ਦੀ ਬੈਂਚ ਨੂੰ ਕਿਹਾ ਕਿ ਉਨ੍ਹਾਂ ਨੂੰ ਜਵਾਬ ਦਾਖਲ ਕਰਨ ਲਈ ਤਿੰਨ ਹਫਤਿਆਂ ਦਾ ਸਮਾਂ ਚਾਹੀਦਾ ਹੈ। ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਤਿੰਨ ਹਫਤਿਆਂ ਦੀ ਗ੍ਰਾਂਟ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਕੇਸ ’ਚ ਚਾਰਜਸ਼ੀਟ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ। ਸੁਪਰੀਮ ਕੋਰਟ ਨੇ ਫਿਰ ਰਾਜੂ ਨੂੰ 21 ਅਗਸਤ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਅਤੇ ਮਾਮਲੇ ਦੀ ਸੁਣਵਾਈ 27 ਅਗਸਤ ’ਤੇ ਪਾ ਦਿੱਤੀ।

LEAVE A REPLY

Please enter your comment!
Please enter your name here